ਸੰਗਰੂਰ ਜੇਲ੍ਹ ਅੰਦਰ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 2 ਕੈਦੀਆਂ ਦੇ ਕਬਜ਼ੇ ‘ਚੋਂ 2 ਮੋਬਾਈਲ ਫ਼ੋਨ ਬਰਾਮਦ ਹੋਇਆ। ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੰਗਰੂਰ ਦੇ ਥਾਣਾ ਸਿਟੀ ਵਨ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਅਤੇ ਮੁਹੰਮਦ ਹਰਸ਼ ਨੂੰ ਮੁਲਜ਼ਮ ਬਣਾਇਆ ਗਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਫ਼ੋਨ ਬਰਾਮਦ ਕੀਤੇ ਹਨ।
ਜੇਲ੍ਹ ਅਧਿਕਾਰੀ ਵੱਲੋਂ ਦਿੱਤੇ ਬਿਆਨਾਂ ਵਿੱਚ ਕਿਹਾ ਗਿਆ ਕਿ ਬੈਰਕ ਨੰਬਰ ਇੱਕ ਵਿੱਚ ਚਮਕੌਰ ਸਿੰਘ ਕੋਲੋਂ ਇਹ ਫੋਨ ਬਰਾਮਦ ਹੋਇਆ ਸੀ। ਜਿਸ ਨੇ ਆਪਣਾ ਫੋਨ ਅਤੇ ਬੈਟਰੀ ਛੁਪਾ ਕੇ ਰੱਖੀ ਹੋਈ ਸੀ। ਮੁਲਜ਼ਮ ਕੋਲੋਂ ਬਰਾਮਦ ਹੋਇਆ ਫ਼ੋਨ ਇੱਕ ਕੀਪੈਡ ਵਾਲਾ ਹੈ। ਇਸ ਦੇ ਨਾਲ ਹੀ ਮੁਹੰਮਦ ਹਰਸ਼ ਕੋਲੋਂ ਇੱਕ ਫ਼ੋਨ ਵੀ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਸਰਕਾਰ ਚੁੱਕੇਗੀ ਕਦਮ
ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪ੍ਰਿਜ਼ਨਰ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਕਤ ਮੁਲਜ਼ਮਾਂ ਕੋਲ ਫ਼ੋਨ ਕਿਵੇਂ ਆਇਆ ਅਤੇ ਫ਼ੋਨ ਉਨ੍ਹਾਂ ਨੂੰ ਕਿਸ ਨੇ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -: