ਤਰਨਤਾਰਨ ਸਦਰ ਦੇ ਇਲਾਕੇ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਰੈਕਟਰ ਟਰਾਲੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਤਰਨਤਾਰਨ ਵਾਸੀ ਸੰਦੀਪ ਭਾਰਦਵਾਜ ਪੁੱਤਰ ਬਲਜੀਤ ਭਾਰਦਵਾਜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਜੀਜਾ ਵਿਸ਼ਾਲ ਅਤੇ ਰਘੂਰਾਜ ਪੁੱਤਰ ਵਿਜੇ ਕੁਮਾਰ ਕੱਦਗਿੱਲ ਸ਼ਾਲਰ ਤੋਂ ਮੋਟਰਸਾਈਕਲ ‘ਤੇ ਸਰਹਾਲੀ ਕਲਾਂ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ‘ਚ ਜ਼ਖਮੀ ਹੋਏ ਦੋਵੇਂ ਭਰਾਵਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਲਿਜਾਇਆ ਗਿਆ।
ਇਹ ਵੀ ਪੜ੍ਹੋ : ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਜਿੱਥੇ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ। ਜਦਕਿ ਰਘੂਰਾਜ ਦਾ ਇਲਾਜ ਚੱਲ ਰਿਹਾ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਏਐਸਆਈ ਸੁਖਦੇਵ ਸਿੰਘ ਨੂੰ ਸੌਂਪੀ ਗਈ ਹੈ। ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਖਿਲਾਫ ਕਾਰਵਾਈ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: