ਬਰਨਾਲਾ ‘ਚ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵਾਂ ਬਾਈਕ ਸਵਾਰਾਂ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਗੱਡੀ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ (50) ਅਤੇ ਜਰਨੈਲ ਸਿੰਘ (52) ਵਾਸੀ ਪਿੰਡ ਘਡੇਲੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਲਈ ਤਪਾ ਤੋਂ ਬਰਨਾਲਾ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਮਹਿਤਾ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦੋਵੇਂ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ। ਸਹਾਰਾ ਕਲੱਬ ਤਪਾ ਦੀ ਐਂਬੂਲੈਂਸ ਦੋਵਾਂ ਨੂੰ ਸਿਵਲ ਹਸਪਤਾਲ ਤਪਾ ਲੈ ਗਈ। ਚੈੱਕਅਪ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵੱਲੋਂ ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਵੱਡਾ ਉਪਰਾਲਾ, ਨਸ਼ਾ ਵੇਚਣ ਵਾਲੇ ਨੂੰ ਮਿਲੇਗੀ ਸਜਾ
ਥਾਣਾ ਤਪਾ ਦੇ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਵਾਹਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਿਚ ਮਾਤਮ ਛਾ ਗਿਆ ਜਦਕਿ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: