ਬਟਾਲਾ ਨੇੜਲੇ ਪਿੰਡ ਹਰਸੀਆਂ ਵਿੱਚ ਇੱਕ 22 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਨੌਜਵਾਨ ਇੱਕ ਇਮਾਰਤ ਵਿੱਚ ਕੰਮ ਕਰ ਰਿਹਾ ਸੀ ਜਦੋਂ ਉਸ ਨੂੰ ਬਿਜਲੀ ਦਾ ਝਟਕਾ ਲੱਗਾ। ਮ੍ਰਿਤਕ ਬਲਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਲਈ ਨਿਕਲਿਆ ਸੀ ਜਿਥੇ ਨਵੀ ਬਣ ਰਹੀ ਬਿਲਡਿੰਗ ਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : 5 ਮਹੀਨਿਆਂ ਲਈ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਹੋਏ ਬੰਦ, 2500 ਤੋਂ ਵੱਧ ਸ਼ਰਧਾਲੂ ਦਰਸ਼ਨਾਂ ਲਈ ਪੁੱਜੇ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਮਿਹਨਤ ਸਦਕਾ ਹੀ ਉਸ ਦੇ ਪਰਿਵਾਰ ਦਾ ਗੁਜ਼ਾਰਾ ਹੋ ਰਿਹਾ ਸੀ। ਉਸ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਬਟਾਲਾ ਦੇ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ ਜਿਸਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























