ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੂਬੇ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਮਜ਼ਬੂਤ ਤਾਲੇਮਲ ਨਾਲ ਨਸ਼ੇ ਦੀਆਂ ਦਵਾਈਆਂ ਦੀ ਬਰਾਮਦਗੀ 50 ਫੀਸਦੀ ਵਧੀ ਹੈ। ਹੁਣ ਡ੍ਰੋਨ ਨਾਲ ਤਸਕਰੀ ਦੀ ਵੱਡੀ ਚੁਣੌਤੀ ਸਾਹਮਣੇ ਆਈ ਹੈ ਜਿਸਨਾਲ ਨਿਪਟਣ ਲਈ ਸਰਹੱਦ ‘ਤੇ ਐਂਟੀ ਡ੍ਰੋਨ ਸਿਸਟਮ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਹੱਦ ਦੇ 15 ਕਿਲੋਮੀਟਰ ਦੇ ਦਾਇਰੇ ਵਿਚ ਬਣਾਈ ਗਈ ਗ੍ਰਾਮੀਣ ਸੁਰੱਖਿਆ ਕਮੇਟੀਆਂ ਦੀ ਸਫਲਤਾ ਦੇ ਬਾਅਦ ਮੁੱਖ ਸਕੱਤਰ ਪੂਰੇ ਸੂਬੇ ਵਿਚ ਅਜਿਹੀਆਂ ਸੁਰੱਖਿਆ ਕਮੇਟੀਆਂ ਗਠਿਤ ਕਰਨ ਦਾ ਨਿਰਦੇਸ਼ ਦਿੱਤਾ ਹੈ।
ਸੂਬੇ ਦੇ ਸਾਰੇ ਪਿੰਡਾਂ ਵਿਚ 21 ਮੈਂਬਰੀ ਸੁਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਨਸ਼ੇ ਤੇ ਮਾਈਨਿੰਗ ਦੇ ਖਾਤਮੇ ਲਈ ਕੰਮ ਕਰਨਗੀਆਂ। ਰਾਜਪਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜਾਬ ਪੁਲਿਸ ਸਣੇ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਵੱਖ-ਵੱਖ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਬੈਠ ਕਰਕੇ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ।
ਰਾਜਪਾਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਤੋਂ ਕੀਤੀ ਜਾ ਰਹੀ ਹੈ। ਪਾਕਿਸਤਾਨ ਸਿੱਧੇ ਮੁਕਾਬਲਾ ਨਹੀਂ ਕਰ ਸਕਦਾ, ਇਸ ਲਈ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਭੇਜ ਕੇ ਸਾਡੀ ਜਵਾਨੀ ਨੂੰ ਬਰਬਾਦ ਕਰਨਾ ਚਾਹੁੰਦਾ ਹੈ। ਪਾਕਿਸਤਾਨ ਦੀ ਇਸ ਸਾਜਿਸ਼ ਵਿਚ ਸਾਡੇ ਕੁਝ ਆਪਣੇ ਹੀ ਲੋਕ ਸਾਥ ਦੇ ਕੇ ਸਾਡੀ ਪਿੱਠ ‘ਚ ਛੁਰਾ ਘੋਪ ਰਹੇ ਹਨ। ਅਜਿਹੇ ਲੋਕ ਵੀ ਸਾਡੇ ਦੁਸ਼ਮਣ ਹਨ। ਇਸ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਗੰਭੀਰ ਹਨ।
ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਏਜੰਸੀਆਂ ਦੇ ਅਲਰਟ ਹੋਣ ਕਾਰਨ ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ ਤਸਕਰੀ ਘੱਟ ਹੋਣ ਦੇ ਬਾਅਦ ਵੀ ਨਸ਼ੇ ਦੀ ਸਪਲਾਈ ਵਧੀ ਹੈ, ਇਸ ਤੋਂ ਸਪੱਸ਼ਟ ਹੈ ਕਿਇਹ ਸਪਲਾਈ ਸਾਡੇ ਗੁਆਂਢੀ ਸੂਬਿਆਂ ਤੋਂ ਵੀ ਹੋ ਰਹੀ ਹੈ ਜਿਸ ਨੂੰ ਰੋਕਣ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : BSF ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 21 ਕਰੋੜ ਦੀ ਹੈਰੋਇਨ ਸਣੇ ਜ਼ਬਤ ਕੀਤਾ ਡ੍ਰੋਨ
ਇਕ ਜਵਾਬ ਵਿਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2024 ਤੱਕ ਨਸ਼ਾ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ ਅਸੀਂ ਇਸ ਟੀਚੇ ਨੂੰ ਹਾਸਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਨਸ਼ੇ ਦੇ ਮੁੱਦੇ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਜੋ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਸੌਦਾਗਰਾਂ ਨਾਲ ਸਬੰਧ ਵਿਚ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: