ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਮੁਤਾਬਕ ਸ਼ਹੀਦ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਜੀ ਦੀ ਸ਼ਹੀਦ ਬਾਰੇ ਫੌਜ ਦੀ ਨੀਤੀ ਜੋ ਵੀ ਹੋਵੇ ਪਰ ਪੰਜਾਬ ਸਰਕਾਰ ਦੀ ਨੀਤੀ ਉਹੀ ਰਹੇਗੀ ਜੋ ਹਰੇਕ ਸ਼ਹੀਦ ਲਈ ਹੁੰਦੀ ਹੈ… ਸ਼ਹੀਦ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ… 1 ਕਰੋੜ ਰੁਪਏ ਸਨਮਾਨ ਰਾਸ਼ੀ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਦਿੱਤੀ ਜਾਵੇਗੀ… ਕੇਂਦਰ ਸਰਕਾਰ ਕੋਲ ਸਖਤ ਇਤਰਾਜ਼ ਵੀ ਉਠਾਇਆ ਜਾਵੇਗਾ।
ਸੀਐੱਮ ਮਾਨ ਨੇ ਕਿਹਾ ਕਿ ਇਹ ਚੈੱਕ ਜਲਦ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂਵਰਗਾ ਵਿਵਹਾਰ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਤੋਂ ਗਲਤ ਹੈ ਤੇ ਪੰਜਾਬ ਦੇ ਇਸ ਪੁੱਤ ਦੀ ਸ਼ਹਾਦਤ ਦਾ ਅਪਮਾਨ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਦੇ ਸਾਹਮਣੇ ਚੁੱਕਣਗੇ।
ਵੀਡੀਓ ਲਈ ਕਲਿੱਕ ਕਰੋ -: