ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਦਾ ਐਤਵਾਰ ਨੂੰ ਦਿੱਲੀ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ 88 ਸਾਲ ਦੀ ਉਮਰ ‘ਚ ਦਿੱਲੀ ਦੇ ਮੈਕਸ ਹਸਪਤਾਲ ਆਖਰੀ ਸਾਹ ਲਿਆ। ਮਨੋਹਰ ਸਿੰਘ ਗਿੱਲ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਰਹਿ ਚੁੱਕੇ ਹਨ। ਉਹ 2004-16 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਪਦਮ ਵਿਭੂਸ਼ਣ ਐਵਾਰਡ ਨਾਲ ਵੀ ਨਿਵਾਜਿਆ ਗਿਆ ਸੀ।
ਮਨਮੋਹਨ ਸਰਕਾਰ ਦੌਰਾਨ ਉਹ ਖੇਡ ਮੰਤਰੀ ਵੀ ਹਨ। ਉਨ੍ਹਾਂ ਦਾ ਜਨਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨ ਪੁਰ ਵਿੱਚ ਹੋਇਆ ਸੀ। 1980 ਦੇ ਦਹਾਕੇ ਵਿੱਚ ਪੰਜਾਬ ਦੇ ਖੇਤੀਬਾੜੀ ਸਕੱਤਰ ਵਜੋਂ ਉਨ੍ਹਾਂ ਨੇ ਸੇਵਾ ਨਿਭਾਈ। ਇਸ ਮਗਰੋਂ ਉਨ੍ਹਾਂ ‘ਐਨ ਇੰਡੀਅਨ ਸਕਸੈੱਸ ਸਟੋਰੀ : ਐਗਰੀਕਲਚਰ ਐਂਡ ਕੋਆਪ੍ਰੇਟਿਵ’ ਸਿਰਲੇਖ ਵਾਲੀ ਇੱਕ ਕਿਤਾਬ ਵੀ ਲਿਖੀ।
ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਵੱਡੀ ਰਾਹਤ, ਹੁਣ ਨਹੀਂ ਕੱਟਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਪਿੰਡ ਅਲਾਦੀਨਪੁਰ ਅਤੇ ਤਰਨਤਾਰਨ ਜ਼ਿਲ੍ਹੇ ਲਈ ਇਹ ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਉਪਰਾਲੇ ਕੀਤੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਦਿੱਲੀ ਵਿੱਚ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: