ਹਲਵਾਰਾ ਵਿੱਚ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਬਕਾਇਆ ਕੰਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ। ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਨੇ ਰੁਕੇ ਹੋਏ ਕੰਮਾਂ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਬੇਨਤੀ ਕੀਤੀ ਸੀ।
ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਦੀ ਸ਼ਲਾਘਾ ਕੀਤੀ ਹੈ। ਅਰੋੜਾ ਨੇ ਕਿਹਾ ਕਿ ਉਹ ਨਿਯਮਤ ਤੌਰ ‘ਤੇ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ। ਇਸ ਪ੍ਰਾਜੈਕਟ ਦਾ ਕਰੀਬ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਬਾਕੀ ਰਹਿੰਦੇ ਕੰਮ ਨੂੰ ਸ਼ਹਿਰੀ ਹਵਾਬਾਜ਼ੀ ਸਕੱਤਰ ਦੀ ਪ੍ਰਵਾਨਗੀ ਤੋਂ ਬਾਅਦ ਇੱਕ ਹੋਰ ਹੁਲਾਰਾ ਮਿਲਣ ਜਾ ਰਿਹਾ ਹੈ। ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ‘ਤੇ ਹੁਣ ਤੱਕ 74.30 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਅਰੋੜਾ ਨੇ ਕਿਹਾ ਕਿ ਹਲਵਾਰਾ ਦੇ ਏਅਰ ਫੋਰਸ ਸਟੇਸ਼ਨ ‘ਤੇ ਨਵੇਂ ਏਕੀਕ੍ਰਿਤ ਸਿਵਲ ਐਨਕਲੇਵ ਅਤੇ ਕਾਰਗੋ ਟਰਮੀਨਲ ਦੇ ਨਿਰਮਾਣ ਲਈ ਕਈ ਹਿੱਸਿਆਂ ‘ਤੇ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਦਾ ਹਰੇਕ ਭਾਗ, ਜਿਸ ਵਿੱਚ ਐਪਰਨ ਅਤੇ ਟੈਕਸੀਵੇਅ ਵੀ ਸ਼ਾਮਲ ਹਨ, 35 ਫੀਸਦੀ ਮੁਕੰਮਲ ਹੋ ਚੁੱਕੇ ਹਨ, ਜਦਕਿ ਅੰਦਰੂਨੀ ਸੜਕਾਂ, ਰੋਸ਼ਨੀ ਅਤੇ ਜਨਤਕ ਸਿਹਤ ਦੇ ਕੰਮ 55 ਫੀਸਦੀ ਦੇ ਅੰਕੜੇ ਨੂੰ ਛੂਹ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਏਅਰਪੋਰਟ ਕੰਪਲੈਕਸ ਨੂੰ ਜਾਣ ਵਾਲੀ ਪਹੁੰਚ ਸੜਕ ਅਤੇ ਪਹੁੰਚ ਮਾਰਗ ਦੇ ਪ੍ਰਵੇਸ਼ ਦੁਆਰ ’ਤੇ ਬਣੇ ਪੁਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅਪਰੋਚ ਰੋਡ ਜਿੱਥੇ 20 ਫੀਸਦੀ ਮੁਕੰਮਲ ਹੋ ਗਿਆ ਹੈ। ਅਰੋੜਾ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਸਕੱਤਰ ਵੁਮਲੁਨਮੰਗ ਵੁਲਨਾਮ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਏਅਰਲਾਈਨਜ਼ ਨਾਲ ਮਾਮਲਾ ਉਠਾਉਣਗੇ।