ਜੈਤੋ ਦੇ ਦੋ ਸਕੂਲ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਨੂੰ ਅਗਲੇ 7 ਦਿਨਾਂ ਯਾਨੀ 23 ਅਕਤੂਬਰ ਤੱਕ ਬੰਦ ਕੀਤਾ ਗਿਆ ਹੈ। ਡੀਸੀ ਵਿਨੀਤ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੈਤੋ ਵਿਚ ਪਿਛਲੇ ਕੁਝ ਦਿਨਾਂ ਤੋਂ ਚਿਕਨ ਪੌਕਸ ਦੇ ਕੇਸ ਲਗਾਤਾਰ ਵੱਧ ਰਹੇ ਹਨ ਤੇ ਸਿਹਤ ਸੁਰੱਖਿਆ ਕਾਰਨ ਇਨ੍ਹਾਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਡੀਸੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਗਏ ਹਨ ਤੇ ਨਾਲ ਹੀ ਜਿਹੜੇ ਬੱਚੇ ਇਸ ਬੀਮਾਰੀ ਤੋਂ ਪੀੜਤ ਹਨ ਉਨ੍ਹਾਂ ਨੂੰ ਤੁਰੰਤ ਮੁੱਢਲੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਬਾਕੀ ਸਕੂਲਾਂ ਵਿਚ ਚਿਕਨਪੌਕਸ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਬੱਚੇ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : ਟੀਚਰ ਫੈਲੋ ਘਪਲੇ ‘ਚ ਵਿਜੀਲੈਂਸ ਨੇ ਮਾਲੇਰਕੋਟਲਾ ‘ਚ FIR ਕੀਤੀ ਦਰਜ, 9998 ਅਧਿਆਪਕ ਹੋਏ ਸਨ ਭਰਤੀ
ਡਾ. ਅਨਿਲ ਕੁਮਾਰ ਗੋਇਲ ਸਿਵਲ ਸਰਜਨ ਸਿਹਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਚਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਪੀੜਤ ਹਨ। ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: