ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। 8 ਨਵੰਬਰ 2023 ਤੱਕ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਵੱਲੋਂ ਦਫਾ 144 ਸੀਆਰਪੀਸੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੋਫੈਸਰ ਸਰੋਜ ਸ਼ਰਮਾ, ਚੇਅਰਪਰਸਨ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ, ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਅਧੀਨ ਇੱਕ ਖੁਦਮੁਖਤਿਆਰ ਸੰਸਥਾ ਹੈ ਜੋ ਓਪਨ ਅਤੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਦੀ ਹੈ ਅਤੇ ਸੀਨੀਅਰ ਸੈਕੰਡਰੀ ਅਤੇ ਵੋਕੇਸ਼ਨਲ ਕੋਰਸ ਚਲਾਉਂਦੀ ਹੈ।
ਇਹ ਵੀ ਪੜ੍ਹੋ : ਟੀਚਰ ਫੈਲੋ ਘਪਲੇ ‘ਚ ਵਿਜੀਲੈਂਸ ਨੇ ਮਾਲੇਰਕੋਟਲਾ ‘ਚ FIR ਕੀਤੀ ਦਰਜ, 9998 ਅਧਿਆਪਕ ਹੋਏ ਸਨ ਭਰਤੀ
ਉਨ੍ਹਾਂ ਨੇ ਦੱਸਿਆ ਕਿ ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜਮਾਂ ਤੇ ਲਾਗੂ ਨਹੀਂ ਹੋਣਗੇ। ਇਹ ਪ੍ਰੀਖਿਆਵਾਂ 8 ਨਵੰਬਰ 2023 ਤੱਕ ਚੱਲਣਗੀਆਂ। ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2.30 ਵਜੇ ਤੋਂ 5.30 ਵਜੇ ਤੱਕ ਦਾ ਹੋਵੇਗਾ। ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ।