ਸੋਮਵਾਰ ਸ਼ਾਮ ਦਿੱਲੀ ਦੇ ਲਾਲ ਕਿਲੇ ‘ਤੇ ਆਯੋਜਿਤ ਰਾਮਲੀਲਾ ਦੇਖਣ ਆਏ 11 ਸਾਲਾ ਬੱਚੇ ਦੇ ਸਿਰ ‘ਤੇ ਪੰਡਾਲ ਦਾ ਕੁਝ ਹਿੱਸਾ ਡਿੱਗ ਗਿਆ, ਜਿਸ ਨਾਲ ਬੱਚਾ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਹੋਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਜਾਣਕਾਰੀ ਮੁਤਾਬਕ ਸੋਮਵਾਰ ਰਾਤ ਕਰੀਬ 10.40 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਰਾਮਲੀਲਾ ਲਈ ਬਣਾਏ ਗਏ ਪੰਡਾਲ ਦਾ ਇਕ ਹਿੱਸਾ ਬੱਚੇ ਦੇ ਸਿਰ ‘ਤੇ ਡਿੱਗ ਗਿਆ, ਜਿਸ ਕਾਰਨ ਬੱਚੇ ਦੇ ਸਿਰ ‘ਤੇ ਸੱਟ ਲੱਗ ਗਈ।
ਬੱਚੇ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਹੁਣ ਬੱਚੇ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ ਪਰ ਬੱਚੇ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।