ਫਤਿਹਗੜ੍ਹ ਸਾਹਿਬ ਦੇ ਪਿੰਡ ਸੁਹਾਗੇੜੀ ਦੇ ਰਹਿਣ ਵਾਲੇ BSF ਦੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਕੁਲਵਿੰਦਰ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਉਸ ਦਾ ਇਲਾਜ ਆਰਮੀ ਹਸਪਤਾਲ ਵਿੱਚ ਚੱਲ ਰਿਹਾ ਸੀ। ਪਰ ਸਿਹਤ ਵਿੱਚ ਸੁਧਾਰ ਨਾ ਹੋਣ ਕਾਰਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।
ਮੰਗਲਵਾਰ ਸ਼ਾਮ ਨੂੰ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਸੁਹਾਗੇੜੀ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ BSF ਦੇ ਅਧਿਕਾਰੀ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪੁੱਜੇ। ਕੁਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
BSF ਦੇ ਇੰਸਪੈਕਟਰ ਮਹੇਸ਼ ਕੁਮਾਰ ਨੇ ਦੱਸਿਆ ਕਿ BSF 200 ਬਟਾਲੀਅਨ ‘ਚ ਤਾਇਨਾਤ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਮੇਘਾਲਿਆ ਦੇ ਤੂਰਾ ‘ਚ ਤਾਇਨਾਤ ਸੀ। ਕੁਲਵਿੰਦਰ ਕਾਫੀ ਸਮੇਂ ਤੋਂ ਬਿਮਾਰ ਸੀ। ਛਾਤੀ ‘ਚ ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਫੌਜ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਮਲੇਸ਼ੀਆ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌ.ਤ, ਇੱਕ ਹਫਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ
BSF ਅਧਿਕਾਰੀ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ, ਇੱਕ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਪਰਿਵਾਰ ਨੂੰ BSF ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਦੂਜੇ ਪਾਸੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: