ਮੋਗਾ ‘ਚ ਪੁਲਿਸ ਨੂੰ ਨਸ਼ਾ ਤਸਕਰਾਂ ਨੂੰ ਫੜਨ ‘ਚ ਸਫਲਤਾ ਮਿਲੀ ਹੈ। ਪੁਲਿਸ ਨੇ ਡੇਢ ਕਿੱਲੋ ਅਫੀਮ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਐਕਟਿਵਾ ‘ਤੇ ਅੰਮ੍ਰਿਤਸਰ ਤੋਂ ਅਫੀਮ ਦੀ ਡਲਿਵਰੀ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
CIA ਸਟਾਫ਼ ਬਾਘਾਪੁਰਾਣਾ ਦੇ ਤਫ਼ਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਸੇਵਕ ਸਿੰਘ ਅਤੇ ਬਲਜਿੰਦਰ ਸਿੰਘ ਪਿੰਡ ਸਠਿਆਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਹਨ। ਫਿਲਹਾਲ ਉਹ ਐਕਟਿਵਾ ਨੰਬਰ PB 17 C 7038 ‘ਤੇ ਨਸ਼ਾ ਵੇਚਣ ਲਈ ਪਿੰਡ ਲੁਹਾਰਾ ਆਇਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਿੰਡ ਲੁਹਾਰਾ ਕੋਲ ਐਕਟਿਵਾ ਨੂੰ ਰੋਕ ਕੇ ਚੈਕਿੰਗ ਕੀਤੀ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਅਫੀਮ ਬਰਾਮਦ ਹੋਈ।
ਇਹ ਵੀ ਪੜ੍ਹੋ : 13 ਸਾਲ ਦੇ ਅੰਗਦ ਨੇ ਕੀਤਾ ਕਮਾਲ, ਲੱਦਾਖ ‘ਚ 19,024 ਫੁੱਟ ਦੀ ਉਚਾਈ ‘ਤੇ ਟ੍ਰੇਨਿੰਗ ਦਾ ਬਣਾਇਆ ਰਿਕਾਰਡ
ਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਤੋਂ CIA ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ‘ਤੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਇਹ ਅਫ਼ੀਮ ਕਿੱਥੋਂ ਲੈ ਕੇ ਆਏ ਸਨ ਅਤੇ ਉਨ੍ਹਾਂ ਵੱਲੋਂ ਮੋਗਾ ਵਿਚ ਕਿਸ ਨੂੰ ਸਪਲਾਈ ਕਰਨੀ ਸੀ? ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਮੁਲਜ਼ਮਾਂ ਦੇ ਸਾਰੇ ਪਿਛਲੇ ਅਤੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: