ਹੁਸ਼ਿਆਰਪੁਰ ‘ਚ ਵੀਰਵਾਰ ਤੋਂ ਈ-ਚਲਾਨ ਸ਼ੁਰੂ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ। RTA ਰਵਿੰਦਰ ਸਿੰਘ ਗਿੱਲ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਈ-ਚਲਾਨ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਅਦਾਲਤ ਦੀਆਂ ਹਦਾਇਤਾਂ ਤੋਂ ਬਾਅਦ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਲੋਕਾਂ ਨੂੰ ਚਲਾਨ ਭਰਨ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਵੱਲੋਂ ਸਮਾਰਟ ਪਾਰਕਿੰਗ ਪ੍ਰਕਿਰਿਆ ਸ਼ੁਰੂ, ਲਗਾਏ ਜਾਣਗੇ ਆਟੋਮੈਟਿਕ ਬੂਮ ਬੈਰੀਅਰ
RTA ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਹੂਲਤ ਰਾਹੀਂ ਵਾਹਨ ਦਾ ਬੀਮਾ ਅਤੇ ਟੈਕਸ ਆਦਿ ਦਾ ਭੁਗਤਾਨ ਕੀਤਾ ਗਿਆ ਹੈ ਜਾਂ ਨਹੀਂ, ਇਸ ਸਬੰਧੀ ਜਾਣਕਾਰੀ ਵੀ ਉਪਲਬਧ ਹੋਵੇਗੀ। ਚੈਕਿੰਗ ਕਰਨ ਉਪਰੰਤ 20 ਦੇ ਕਰੀਬ ਚਲਾਨ ਕੀਤੇ ਗਏ ਅਤੇ ਡਰਾਈਵਰਾਂ ਨੂੰ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਓਵਰਲੋਡ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: