ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਨੂੰ ਘੇਰਦਿਆਂ ਉਨ੍ਹਾਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ ਉਰਫ ਜੱਗਾ ਮਜੀਠੀਆ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਜੱਗਾ ਮਜੀਠੀਆ ਨੇ ਕਾਂਗਰਸ ਦਾ ਹੱਥ ਛੱਡ ਕੇ ਹੁਣ ਝਾੜੂ ਫੜ ਲਿਆ ਹੈ।
ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਇਹ ਟਿੱਪਣੀ ਨਹੀਂ ਆਈ ਹੈ ਕਿ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਿਉਂ ਕਿਹਾ। ਮਜੀਠੀਆ ਤੋਂ ਪਹਿਲਾਂ ਜੱਗਾ ਦੇ ਭਰਾ ਲਾਲੀ ਮਜੀਠੀਆ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ ਪਰ ਬਿਕਰਮ ਮਜੀਠੀਆ ਤੋਂ ਹਾਰਨ ਅਤੇ ਪਾਰਟੀ ‘ਚ ਵਿਸ਼ਵਾਸਘਾਤ ਦੇ ਦੋਸ਼ ਲੱਗਣ ਤੋਂ ਬਾਅਦ ਉਹ ਬਾਗੀ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਜੱਗਾ ਮਜੀਠੀਆ ਨੂੰ ਟਿਕਟ ਦਿੱਤੀ ਸੀ, ਜਿਸ ਵਿੱਚ ਉਹ ਬਿਕਰਮ ਮਜੀਠੀਆ ਦੀ ਪਤਨੀ ਗੁਣੀਵ ਕੌਰ ਮਜੀਠੀਆ ਤੋਂ ਹਾਰ ਗਏ ਸਨ। ਹੁਣ ਉਹ ਵੀ ਕਾਂਗਰਸ ਤੋਂ ਬਾਗੀ ਹੋ ਕੇ ਆਪਣੇ ਭਰਾ ਦੇ ਰਸਤੇ ‘ਤੇ ਚੱਲਦਿਆਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਿਆ ਹੈ। ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜੀ ਸੀ ਜਿਸ ਵਿੱਚ ਦੋਵੇਂ ਹਾਰ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: