ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿੱਚ ਰੂਪਨਗਰ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਫਿਲਹਾਲ ਉਸਦੀ ਰਿਹਾਈ ਟਾਲ ਦਿੱਤੀ ਗਈ ਹੈ। ਪਰ ਉਨ੍ਹਾਂ ਖਿਲਾਫ ਕੇਸ ਵਿੱਚ ਇੱਕ ਨਵੀਂ ਧਾਰਾ ਜੋੜ ਦਿੱਤੀ ਗਈ ਹੈ, ਇਸ ਕਾਰਨ ਹੁਣ ਉਸ ਨੂੰ ਮੁੜ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰਨੀ ਪਵੇਗੀ।
ਜ਼ੀਰਾ ਨੂੰ ਵੀਰਵਾਰ ਨੂੰ ਰੂਪਨਗਰ ਤੋਂ ਰਿਹਾਅ ਕੀਤਾ ਜਾਣਾ ਸੀ ਪਰ ਜ਼ੀਰਾ ਨੂੰ ਜੇਲ੍ਹ ਵਿੱਚ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਕੁਲਬੀਰ ਜ਼ੀਰਾ ਨੂੰ ਕੇਸ ਵਿੱਚ ਨਵੀਂ ਧਾਰਾ ਜੋੜ ਕੇ ਮੁੜ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਚੰਨੀ ਨੇ ਕਿਹਾ ਕਿ ਕੁਲਬੀਰ ਜ਼ੀਰਾ ਨੂੰ ਹੁਣ 7/51 ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਕਾਰਨ ਜ਼ੀਰਾ ਦੀ ਰਿਹਾਈ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਫਿਲਹਾਲ ਰਿਹਾਈ ਟਾਲ ਦਿੱਤੀ ਜਾ ਸਕਦੀ ਹੈ। ਸਥਾਨਕ ਐਸਡੀਐਮ ਅਦਾਲਤ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਹੀਂ ਦਿੱਤੀ। ਅਜਿਹੇ ‘ਚ ਹੁਣ ਜ਼ੀਰਾ ਦੇ ਸਮਰਥਕ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਦੀ ਅਪੀਲ ਕਰਨ ਗਏ ਹਨ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੁਲਬੀਰ ਜੀਰਾ ਵੱਲੋਂ ਸਰਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਜੀਰਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਉਹ ਬੀਡੀਪੀਓ ਦਫ਼ਤਰ ਵਿੱਚ ਦਾਖ਼ਲ ਹੋ ਗਏ ਜਿਸ ਕਾਰਨ ਉਥੇ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਇਆ।
ਇਹ ਵੀ ਪੜ੍ਹੋ : ਅਟਾਰੀ ਬਾਰਡਰ ‘ਤੇ ਨਿਤਿਨ ਗਡਕਰੀ ਨੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਝੰਡਾ, ਪਾਕਿਸਤਾਨ ਦੇ ਝੰਡੇ ਤੋਂ 18 ਫੁੱਟ ਉੱਚਾ
ਬੀਡੀਪੀਓ ਜ਼ੀਰਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਜੀਰਾ ਦੀ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਸਣੇ 80 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 17 ਅਕਤੂਬਰ ਨੂੰ ਸਵੇਰੇ 5 ਵਜੇ ਜ਼ੀਰਾ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪਹਿਲਾਂ ਫ਼ਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਗਿਆ। ਉਥੇ ਬੰਦ ਬਦਨਾਮ ਦਹਿਸ਼ਤਗਰਦਾਂ ਤੋਂ ਉਸਦੀ ਜਾਨ ਨੂੰ ਖਤਰਾ ਹੋਣ ਕਾਰਨ ਜੀਰਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: