ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਪਰ ਸਰਹੱਦ ‘ਤੇ ਤਾਇਨਾਤ ਸਾਡੇ ਜਵਾਨ ਅਤੇ ਪੰਜਾਬ ਪੁਲਿਸ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਨੂੰ ਨਾਕਾਮ ਕਰ ਰਹੇ ਹਨ। ਇਸ ਵਾਰ ਪੁਲਿਸ ਨੇ ਸਰਚ ਅਭਿਆਨ ਦੌਰਾਨ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜ਼ਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ ‘ਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਕੀਤੇ।
ਜਾਣਕਾਰੀ ਮੁਤਾਬਕ ਵੀਰਵਾਰ ਦੇਰ ਸਾਮ ਪਿੰਡ ਹਰੂਵਾਲ ਦੇ ਝੋਨੇ ਦੇ ਖੇਤਾਂ ਵਿੱਚੋਂ ਸਰਚ ਅਭਿਆਨ ਦੌਰਾਨ ਖੇਤ ਵਿੱਚੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੀ। ਇਸ ਮੌਕੇ DSP ਮਨਿੰਦਰਪਾਲ SHO ਬਿਕਰਮਜੀਤ ਸਿੰਘ ਡੇਰਾ ਬਾਬਾ ਨਾਨਕ ਸਮੇਤ ਪੁਲਿਸ ਕਰਮਚਾਰੀ ਅਤੇ BSF ਦੀ 27 ਬਟਾਲੀਅਨ ਦੇ ਕਮਾਂਡੈਟ ਤੋਂ ਇਲਾਵਾ ਐਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਕੇ ਤੇ ਪਹੁੰਚੇ।
ਇਹ ਵੀ ਪੜ੍ਹੋ : ਪਟਿਆਲਾ ਦੇ ਗੁਰੂਘਰ ‘ਚ ਹੋਈ ਬੇਅਦਬੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਲਾਈ ਅੱਗ
ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੇ ਗਏ ਸਰਚ ਅਭਿਆਨ ਦੌਰਾਨ ਦੋ ਹੈਰੋਇਨ ਜਿਸ ਦਾ ਵਜਨ ਕਰੀਬ 2 ਕਿਲੋ 100 ਗ੍ਰਾਮ ਦੇ ਕਰੀਬ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਦੱਸ ਦੇਈਏ ਕਿ 2 ਸੰਤਬਰ ਨੂੰ ਇੰਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੀ ਟੀਮ ਵੱਲੋਂ ਇਹ ਖੇਤਰ ਦੇ ਖੇਤਾਂ ਤੋਂ 15 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: