ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਮਰਹੂਮ ਸੀਨੀਅਰ ਸਿਆਸਤਦਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਈ। ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਸੈਸ਼ਨ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ‘ਚ ਪਹਿਲੀ ਵਾਰ ਸਮੁੱਚੀ ਕਾਰਵਾਈ ਪੇਪਰਲੈੱਸ ਹੋ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਕਰਨ ‘ਤੋਂ ਪਹਿਲਾ ਡਾ. ਮਨੋਹਰ ਸਿੰਘ ਗਿੱਲ ਸਾਬਕਾ ਮੰਤਰੀ, ਸ. ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ, ਗੁਰਬਿੰਦਰ ਸਿੰਘ ਅਟਵਾਲ ਸਾਬਕਾ ਸੰਸਦੀ ਸਕੱਤਰ, ਰਾਮ ਕਿਸ਼ਨ ਕਟਾਰੀਆ ਸਾਬਕਾ ਵਿਧਾਇਕ, ਜੈਮਲ ਸਿੰਘ ਆਜ਼ਾਦੀ ਘੁਲਾਟੀਆ, ਅਨੋਖ ਸਿੰਘ ਆਜ਼ਾਦੀ ਘੁਲਾਟੀਆ, ਦਰਸ਼ਨ ਸਿੰਘ ਆਜ਼ਾਦੀ ਘੁਲਾਟੀਆ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋ. ਬਲਬੀਰ ਚੰਦ ਵਰਮਾ, ਡਾ. ਅਮਰ ਸਿੰਘ ਆਜ਼ਾਦ ਅਤੇ ਗਾਇਕ ਸੁਰਿੰਦਰ ਸ਼ਿੰਦਾ ਅਤੇ ਬਾਕੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ : ਮੋਗਾ ‘ਚ ਨਿੱਜੀ ਰੰਜਿਸ਼ ਕਾਰਨ ਚੱ.ਲੀਆਂ ਗੋ.ਲੀਆਂ, ਸਰਪੰਚ ਤੇ ਸਾਥੀ ਦੀ ਗੋ.ਲੀ ਲੱਗਣ ਨਾਲ ਹੋਈ ਮੌ.ਤ
ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਮੁੜ 12 ਵਜੇ ਵਿਧਾਨਿਕ ਕੰਮਕਾਜ ਹੋਵੇਗਾ। ਇਜਲਾਸ ਦੇ ਹੰਗਾਮੇਦਾਰ ਹੋਣ ਦੇ ਆਸਾਰ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਵਿਧਾਨਿਕ ਕੰਮਕਾਜ ਮੁਤਾਬਕ ਬਕਾਇਦਾ ਪ੍ਰਸ਼ਨ ਕਾਲ, ਸਿਫ਼ਰ ਕਾਲ ਅਤੇ ਹੋਰ ਕੰਮਕਾਰ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: