ਦੇਸ਼ ਭਰ ਵਿੱਚ 21 ਅਕਤੂਬਰ ਨੂੰ ਪੁਲਿਸ ਯਾਦਗਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ ਲਈ ਅੱਜ ਮੋਗਾ ਪੁਲਿਸ ਲਾਈਨ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ।
ਮੋਗਾ ਵਿਖੇ ਪੁਲਿਸ ਯਾਦਗਾਰੀ ਪ੍ਰੋਗਰਾਮ ਵਿੱਚ 30 ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ਼ਹੀਦ ਪਰਿਵਾਰਾਂ ਨੇ ਆਪਣੇ ਪਰਿਵਾਰਿਕ ਮੈਬਰਾਂ ਨੂੰ ਯਾਦ ਕਰਦੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਆਪਣੇ ਪਰਿਵਾਰਾਂ ਦੇ ਸ਼ਹੀਦਾਂ ਤੇ ਜਿਨਾ ਨੇ ਦੇਸ਼ ਲਈ ਸ਼ਹੀਦੀ ਦਿੱਤੀ।
ਇਹ ਵੀ ਪੜ੍ਹੋ : ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ! ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਤੇ ਮੁੰਬਈ ‘ਚ ਵੀਜ਼ਾ ਸਰਵਿਸ ‘ਤੇ ਲਗਾਈ ਰੋਕ
ਬਟਾਲਾ ਦੀ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਪੁਲਿਸ ਸ਼ਹੀਦ ਦਿਵਸ ਦੇ ਮਨਾਇਆ ਗਿਆ। ਇਸ ਮੌਕੇ ਮੌਨ ਵਰਤ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਨਾਲ ਹੀ SSP ਬਟਾਲਾ ਅਸ਼ਵਣੀ ਗੋਟੀਆਲ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਜੁਡੀਸ਼ੀਅਲ ਜੱਜ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -: