ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਇਕ ਪਾਸੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਹੈ ਤੇ ਦੂਜੇ ਪਾਸੇ ਜੰਮੂ ਤੇ ਕਸ਼ਮੀਰ ਸੂਬੇ ਦੀ ਸਰਹੱਦ ਜਿਸ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਨੇ ਤਿਓਹਾਰਾਂ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਪੁਲਿਸ ਨੇ ਪਠਾਨਕੋਟ ਦੇ ਭੀੜਭਾੜ ਇਲਾਕਿਆਂ ਤੇ ਜੰਮੂ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਸੁਰੱਖਿਆ ਵਧਾ ਦਿੱਤੀ ਹੈ।
ਪੁਲਿਸ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰਾਂ ਵਿਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਕੋਈ ਸ਼ਰਾਰਤੀ ਵਿਅਕਤੀ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਡੀਐੱਸਪੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਆਪ੍ਰੇਸ਼ਨ ਤਹਿਤ ਪਠਾਨਕੋਟ ਪੁਲਿਸ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਭੀੜ ਭਾੜ ਵਾਲੇ ਇਲਾਕਿਆਂ ‘ਤੇ ਚੈਕਿੰਗ ਮੁਹਿੰਮ ਚਲਾਈ ਹੈ।
ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਤੇ BSF ਨੇ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ, 720 ਗ੍ਰਾਮ ਹੈਰੋਇਨ ਸਣੇ ਡ੍ਰੋਨ ਬਰਾਮਦ
ਲੋਕਾਂ ਦੀ ਸੁਰੱਖਿਆ ਲਈ ਸਖਤ ਇੰਤਜ਼ਾਮ ਕਤੇ ਗਏ ਹਨ ਜਿਸ ਕਾਰਨ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਆਪ੍ਰੇਸ਼ਨ ਕਾਸੋ ਤਹਿਤ ਮੁਹਿੰਮ ਚਲਾਈ ਗਈ ਹੈ। ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਚੀਜ਼ ਦਿਖੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ।