ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਹੈ। ਹਾਦਸੇ ਵਿਚ ਹਰੀਸ਼ ਰਾਵਤ ਵਾਲ-ਵਾਲ ਬਚੇ। ਉਨ੍ਹਾਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ ਜਿਸ ਦੇ ਬਾਅਦ ਉੁਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਹਰੀਸ਼ ਰਾਵਤ ਹਲਦਵਾਨੀ ਤੋਂ ਕਾਸ਼ੀਪੁਪਰ ਵੱਲ ਨੂੰ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਹਰਿਆਣਾ ਮਿਸ਼ਠਾਨ ਭੰਡਾਰ ਦੇ ਸਾਹਮਣੇ ਸੜਕ ਵਿਚਕਾਰ ਲੱਗੇ ਡਿਵਾਈਡਰ ਨਾਲ ਸਿੱਧੀ ਟਕਰਾ ਗਈ।
ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਤੇ ਉਨ੍ਹਾਂ ਨਾਲ ਬੈਠੇ ਕਈ ਵਰਕਰ ਜ਼ਖਮੀ ਹੋ ਗਏ ਹਨ। ਐਕਸੀਡੈਂਟ ਦੇ ਬਾਅਦ ਆਸ-ਪਾਸ ਦੇ ਲੋਕ ਉਨ੍ਹਾਂ ਨੂੰ ਬਚਾਉਣ ਲਈ ਦੌੜ ਪਏ। ਸਥਾਨਕ ਲੋਕਾਂ ਦੀ ਸੂਚਨਾ ‘ਤੇ ਊਧਮ ਸਿੰਘ ਨਗਰ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਉਨ੍ਹਾਂ ਨੂੰ ਕਾਸ਼ੀਪੁਰ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਜਿਥੇ ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਹਰੀਸ਼ ਰਾਵਤ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, DSP ਦੇ ਰੀਡਰ ਵਜੋਂ ਤਾਇਨਾਤ ASI ਰਿਸ਼ਵਤ ਲੈਂਦਾ ਕਾਬੂ
ਦੱਸ ਦੇਈਏਕਿ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਬੀਤੀ ਰਾਤ ਆਪਣੇ ਕਾਰਨ ਨਾਲ ਕੁਝ ਵਰਕਰਾਂ ਦੇ ਨਾਲ ਹਲਦਵਾਨੀ ਤੋਂ ਕਾਸ਼ੀਪੁਰ ਵੱਲ ਜਾ ਰਹੇ ਹਨ। ਬਾਜਪੁਰ ਰੇਲਵੇ ਕ੍ਰਾਸਿੰਗ ਕੋਲ ਇਕ ਓਵਰਲੋਡ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿਚ ਉਨ੍ਹਾਂ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ। ਇਸ ਘਟਨਾ ਵਿਚ ਅੱਗੇ ਦੀ ਸੀਟ ‘ਤੇ ਬੈਠੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਕੁਝ ਮਾਮੂਲੀ ਸੱਟਾਂ ਲੱਗੀਆਂ।
ਵੀਡੀਓ ਲਈ ਕਲਿੱਕ ਕਰੋ -: