ਬਾਹਰਲੇ ਰਾਜਾਂ ਤੋਂ ਹਿਮਾਚਲ ਪ੍ਰਦੇਸ਼ ਆਉਣ ਵਾਲੇ ਵਪਾਰਕ ਵਾਹਨਾਂ ‘ਤੇ ਲਗਾਏ ਗਏ ਟੈਕਸ ਨੂੰ ਘਟਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟਰਾਂਸਪੋਰਟ ਵਿਭਾਗ ਨੇ ਇਸ ਲਈ ਬਲੂਪ੍ਰਿੰਟ ਤਿਆਰ ਕਰ ਲਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੀਟਿੰਗ ਵਿੱਚ ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਮੀਟਿੰਗ 27 ਅਕਤੂਬਰ ਨੂੰ ਸੂਬਾ ਸਕੱਤਰੇਤ ਵਿਖੇ ਹੋਵੇਗੀ।
Himachal Tourism new rules
ਪੰਜਾਬ ਦੇ ਆਪ੍ਰੇਟਰਾਂ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਹਿਮਾਚਲ ਦੇ ਹੋਟਲ ਉਦਯੋਗ ਨਾਲ ਜੁੜੇ ਲੋਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ
ਜਲਦ ਹੀ ਕੋਈ ਫੈਸਲਾ ਲਵੇਗੀ। ਮੁੱਖ ਮੰਤਰੀ ਸੁੱਖੂ ਦੇ ਪ੍ਰਮੁੱਖ ਸਲਾਹਕਾਰ ਨਰੇਸ਼ ਚੌਹਾਨ ਨੇ ਸਕੱਤਰੇਤ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਬਾਹਰੋਂ ਆਉਣ ਵਾਲੇ ਵਪਾਰਕ ਵਾਹਨਾਂ ‘ਤੇ ਟੈਕਸ ਲਗਾਇਆ ਹੈ, ਜਿਸ ਸਬੰਧੀ ਹਾਲ ਹੀ ‘ਚ ਹੋਟਲੀਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸਿਆ ਸੀ ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹੁਣ ਰਾਜ ਸਰਕਾਰ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ‘ਤੇ ਲਗਾਏ ਗਏ ਇਸ ਟੈਕਸ ਨੂੰ ਘਟਾਉਣ ਦਾ ਫੈਸਲਾ ਕਰੇਗੀ। ਗੁਜਰਾਤ, ਪੰਜਾਬ, ਹਰਿਆਣਾ ਤੋਂ ਕੋਲਕਾਤਾ ਤੱਕ ਟੈਕਸੀ ਅਤੇ ਬੱਸ ਆਪਰੇਟਰਾਂ ਨੇ ਸੈਲਾਨੀਆਂ ਨੂੰ ਹਿਮਾਚਲ ਲਿਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਸੂਬੇ ਦੇ ਅੰਦਰੋਂ ਵੀ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਦੀਆਂ ਆਵਾਜ਼ਾਂ ਉੱਠਣ ਲੱਗੀਆਂ। ਇਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਟੈਕਸ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ।