ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਵੱਲੋਂ ਆਤਮਹੱਤਿਆ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸੁਣਨ ਨੂੰ ਮਿਲਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ੀਰਾ ਤੋਂ ਸਾਹਮਣੇ ਆਇਆ ਹੈ ਜਿਥੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ (48) ਵਾਸੀ ਮੱਖੂ ਰੋਡ ਜ਼ੀਰਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਮ੍ਰਿਤਕ ਭਰਾ ਦੋਵੇਂ ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਸਨ। ਗੁਰਚਰਨ ਸਿੰਘ ਦੇ ਸਿਰ ‘ਤੇ ਕਾਫੀ ਕਰਜ਼ਾ ਸੀ ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਤੋਂ ਤੰਗ ਆਕੇ ਗੁਰਚਰਨ ਨੇ ਖੋਫਨਾਕ ਕਦਮ ਚੁੱਕ ਲਿਆ ਤੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਵੀਡੀਓ ਲਈ ਕਲਿੱਕ ਕਰੋ -: