ਲੁਧਿਆਣਾ ਵਿੱਚ ਕੈਮੀਕਲ ਫੈਲਣ ਕਾਰਨ ਹਵਾ ਇੱਕ ਵਾਰ ਫਿਰ ਜ਼ਹਿਰੀਲੀ ਹੋ ਗਈ ਹੈ, ਜਿਸ ਤੋਂ ਬਾਅਦ ਲੁਧਿਆਣਾ ‘ਚ ਲੋਕਾਂ ਨੂੰ ਅੱਖਾਂ ‘ਚ ਜਲਨ ਅਤੇ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਹੋਣ ਲੱਗੀ ਹੈ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ ਪਰ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਅਜੇ ਤੱਕ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਕੋਈ ਟੀਮ ਮੌਕੇ ‘ਤੇ ਨਹੀਂ ਪਹੁੰਚੀ।
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਾਹਮਣੇ ਆਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟਰਾਂਸਪੋਰਟ ਨਗਰ ਕੋਲ ਇੱਕ ਟਰੱਕ ਆਇਆ ਸੀ, ਜਿਸ ਵਿੱਚੋਂ ਕੈਮੀਕਲ ਸੜਕ ’ਤੇ ਡਿੱਗ ਗਿਆ। ਇਹ ਕੈਮੀਕਲ ਹਵਾ ਦੇ ਸੰਪਰਕ ਵਿੱਚ ਆਉਂਦੇ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ। 2 ਕਿਲੋਮੀਟਰ ਦੇ ਇਲਾਕੇ ‘ਚ ਕੈਮੀਕਲ ਦਾ ਅਸਰ ਦਿਖਾਈ ਦੇ ਰਿਹਾ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਅੱਖਾਂ ਵਿੱਚ ਜਲਨ ਹੈ ਅਤੇ ਕੋਈ ਵੀ ਜ਼ਿਆਦਾ ਦੇਰ ਤੱਕ ਅੱਖਾਂ ਖੋਲ੍ਹ ਕੇ ਨਹੀਂ ਰੱਖ ਸਕਦਾ। ਸਾਹ ਲੈਣ ਵਿੱਚ ਵੀ ਤਕਲੀਫ ਹੋ ਰਹੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਨਗਰ ਵਿੱਚ ਪਿਛਲੇ ਦੋ ਘੰਟਿਆਂ ਤੋਂ ਕੈਮੀਕਲ ਫੈਲਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਦੀ ਪੀਸੀਆਰ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਇਨ੍ਹਾਂ ਵਿਭਾਗਾਂ ਵੱਲੋਂ ਕੋਈ ਕੋਸ਼ਿਸ਼ ਨਹੀਂ ਕੀਤੀ ਗਿਆ।
ਇਹ ਵੀ ਪੜ੍ਹੋ : ਕੈਨੇਡਾ ‘ਚ ਕਾਰ ਚੋਰੀ ਦੇ ਮਾਮਲਿਆਂ ‘ਚ 64 ਪੰਜਾਬੀ ਨਾਮਜ਼ਦ, ਪੁਲਿਸ ਨੇ 1,000 ਤੋਂ ਵੱਧ ਵਾਹਨ ਕੀਤੇ ਬਰਾਮਦ
ਘਟਨਾ ਤੋਂ ਬਾਅਦ ਪੀਸੀਆਰ ਦੀਆਂ ਕੁਝ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਕੈਮੀਕਲ ਡਿੱਗਣ ਵਾਲੀ ਥਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੋਈ ਉਸ ਦੇ ਨੇੜੇ ਨਾ ਜਾਵੇ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕੈਮੀਕਲ ਕਿਸ ਟਰੱਕ ਵਿੱਚੋਂ ਡਿੱਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: