ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਈਡੀ ਨੇ ਸੋਮਵਾਰ (30 ਅਕਤੂਬਰ) ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ED Notice Arvind Kejriwal
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅਰਵਿੰਦ ਕੇਜਰੀਵਾਲ ਨੂੰ ਨੋਟਿਸ ਮਿਲਣ ‘ਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਜਿਸ ਤਰ੍ਹਾਂ ਈਡੀ ਨੇ ਹੁਣ ਅਰਵਿੰਦ ਕੇਜਰੀਵਾਲ ਨੂੰ 2 ਤਰੀਕ ਦਾ ਸੰਮਨ ਭੇਜਿਆ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ। ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕੀਤਾ ਜਾਵੇ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਅਤੇ ਆਮ ਆਦਮੀ
ਪਾਰਟੀ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸ ਸਾਲ ਅਪ੍ਰੈਲ ਮਹੀਨੇ ਵਿੱਚ ਸੀਬੀਆਈ ਦੀ ਪੁੱਛਗਿੱਛ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਐਤਵਾਰ ਨੂੰ ਆਪਣੀ ਪੁੱਛਗਿੱਛ ਵਿੱਚ ਉਨ੍ਹਾਂ ਤੋਂ ਸ਼ਰਾਬ ਨੀਤੀ ਮਾਮਲੇ ਵਿੱਚ 56 ਸਵਾਲ ਬਾਰੇ ਪੁੱਛਿਆ ਸੀ। । ਧਿਆਨਯੋਗ ਹੈ ਕਿ ਕੇਜਰੀਵਾਲ ਸਵੇਰੇ 11.05 ਵਜੇ ਸੀਬੀਆਈ ਹੈੱਡਕੁਆਰਟਰ ਵਿੱਚ ਜਾਂਚ ਵਿੱਚ ਸ਼ਾਮਲ ਹੋਏ ਅਤੇ ਕਰੀਬ 8.15 ਵਜੇ ਖਤਮ ਹੋਣ ਤੋਂ ਪਹਿਲਾਂ 9 ਘੰਟੇ ਤੱਕ ਪੁੱਛਗਿੱਛ ਚੱਲੀ। ਦਿੱਲੀ ਦੇ ਮੁੱਖ ਮੰਤਰੀ ਨੇ ਸੀਬੀਆਈ ਦੀ ਜਾਂਚ ਖ਼ਤਮ ਹੋਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ 56 ਸਵਾਲ ਪੁੱਛੇ ਗਏ ਸਨ ਅਤੇ ਉਨ੍ਹਾਂ ਨੇ ਸਾਰਿਆਂ ਦੇ ਜਵਾਬ ਦਿੱਤੇ ਸਨ। ਕੇਜਰੀਵਾਲ ਨੇ ਕਿਹਾ ਸੀ, ‘ਆਪ’ ਪੂਰੀ ਇਮਾਨਦਾਰ ਪਾਰਟੀ ਹੈ। ਅਸੀਂ ਕੁਝ ਗਲਤ ਨਹੀਂ ਕੀਤਾ। ਸਾਰਾ ਮਾਮਲਾ ਫਰਜ਼ੀ ਹੈ। ਉਨ੍ਹਾਂ ਕੋਲ ਸਾਡੇ ਵਿਰੁੱਧ ਕੁਝ ਨਹੀਂ ਹੈ। ਕੋਈ ਸਬੂਤ ਨਹੀਂ ਹੈ। ਸਾਰਾ ਮਾਮਲਾ ਗੰਦੀ ਰਾਜਨੀਤੀ ਦਾ ਹੈ।