ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਸ਼ਨੀਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।

Encounter in Zirakpur
ਪੁਲਿਸ ਦੀ ਘੇਰਾਬੰਦੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ। ਦੋਵਾਂ ਨੂੰ ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਕਾਬਲੇ ਵਿੱਚ ਮੁਹਾਲੀ ਦੇ DSP ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਗੈਂਗਸਟਰਾਂ ਵੱਲੋਂ ਚਲਾਈ ਗਈ ਗੋਲੀ ਉਸ ਦੀ ਲੱਤ ਵਿੱਚ ਲੱਗੀ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ
ਸਾਥੀ ਪੁਲਿਸ ਮੁਲਾਜ਼ਮਾਂ ਨੇ ਤੁਰੰਤ DSP ਪਵਨ ਕੁਮਾਰ ਨੂੰ ਹਸਪਤਾਲ ਪਹੁੰਚਾਇਆ। ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਕਈ ਹੋਰ ਪੁਲਿਸ ਮੁਲਾਜ਼ਮਾਂ ਵੀ ਵਾਲੇ ਵੀ ਜ਼ਖਮੀ ਹੋਏ। ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹੈ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ : –
























