ਪੰਜਾਬ ਦੇ ਡਰਾਈਵਰਾਂ ਲਈ ਹਿਮਾਚਲ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਟਰਾਂਸਪੋਰਟ ਵਿਭਾਗ ਵੱਲੋਂ ਬੀਤੀ ਦੇਰ ਰਾਤ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਹਿਮਾਚਲ ਪ੍ਰਦੇਸ਼ ਸਰਕਾਰ ਨੇ ਹੋਰ ਸੂਬਿਆਂ ਦੇ ਸੈਲਾਨੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ ‘ਤੇ ਵਧਾਏ ਗਏ ਵਿਸ਼ੇਸ਼ ਰਾਹਦਾਰੀ ਟੈਕਸ ‘ਚ ਅੱਧੇ ਤੋਂ ਜ਼ਿਆਦਾ ਦੀ ਕਟੌਤੀ ਕਰ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੀਆਂ ਟੈਕਸੀਆਂ ਤੋਂ ਵਾਧੂ ਦਾ ਟੈਕਸ ਵਸੂਲਿਆਂ ਜਾਂਦਾ ਸੀ। ਜਿਸ ਕਰਕੇ ਪੰਜਾਬ ਤੇ ਹਰਿਆਣਾ ਦੇ ਆਪ੍ਰੇਟਰਾਂ ਨੇ ਆਪਣੇ ਵਾਹਨ ਹਿਮਾਚਲ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਪੰਜਾਬ ਦੇ ਆਪ੍ਰੇਟਰਾਂ ਨੇ ਮੁਲਾਕਾਤ ਕੀਤੀ ਸੀ। ਪੰਜਾਬੀ ਡਰਾਈਵਰਾਂ ਨੇ ਆਪਣੀ ਸਮੱਸਿਆ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਸੀ ਜਿਸ ਤੋਂ ਬਾਅਦ CM ਸੁੱਖੂ ਵੱਲੋਂ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ ਜਲਦ ਹੀ ਕੋਈ ਫੈਸਲਾ ਲਵੇਗੀ।
ਇਹ ਵੀ ਪੜ੍ਹੋ : ਵਿਸ਼ਵ ਕੱਪ ‘ਚ ਭਾਰਤ-ਸ਼੍ਰੀਲੰਕਾ ਦੀਆਂ ਟੀਮਾਂ ਅੱਜ ਹੋਵੇਗਾ ਮੁਕਾਬਲਾ, ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰਨ ਉਤਰੇਗਾ ਭਾਰਤ
ਰਾਹਦਾਰੀ ਟੈਕਸ ਵਿਚ ਕੀਤੀ ਗਈ ਕਟੌਤੀ ਮੁਤਾਬਕ ਹੁਣ ਹੋਰ ਸੂਬਿਆਂ ਤੋਂ ਆਉਣ ਵਾਲੇ ਕਾਂਟੈਕਟ ਕੈਰੇਜ ਤੇ ਆਲ ਇੰਡੀਆ ਟੂਰਿਸਟ ਪਰਮਿਟ ਵਾਲੇ ਵਾਹਨਾਂ ‘ਚ 13 ਤੋਂ 22 ਸੀਟਰ ਵਾਹਨਾਂ ਨੂੰ ਰੋਜ਼ਾਨਾ 500, ਤਿੰਨ ਦਿਨਾਂ ਲਈ 1000, ਤੇ ਇਕ ਹਫ਼ਤੇ ਲਈ 2000 ਰੁਪਏ ਟੈਕਸ ਦੇਣਾ ਪਵੇਗਾ। 23 ਤੋਂ ਵੱਧ ਸੀਟਾਂ ਵਾਲੇ ਵਾਹਨਾਂ ਤੇ ਬੱਸਾਂ ਲਈ ਰੋਜ਼ਾਨਾ 1500, ਤਿੰਨ ਦਿਨ ਲਈ ਤਿੰਨ ਹਜ਼ਾਰ ਤੋਂ ਹਫ਼ਤੇ ਲਈ ਛੇ ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ : –