ਬਠਿੰਡਾ ‘ਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਵੀਰਵਾਰ ਦੇਰ ਸ਼ਾਮ ਮਾਲ ਰੋਡ ‘ਤੇ ਸਥਿਤ ਬਾਹੀਆ ਫੋਰਟ ਹੋਟਲ ਨੇੜੇ ਗਲੀ ‘ਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ। ਲੋਕਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਏਮਜ਼ ਰੈਫਰ ਕਰ ਦਿੱਤਾ। ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੋਵਾਂ ਨੌਜਵਾਨਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਿੰਡ ਰਾਜਗੜ੍ਹ ਅਤੇ ਸ਼ਿਵਮ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕਰੀਬ 9 ਵਜੇ ਬਾਹੀਆ ਫੋਰਟ ਹੋਟਲ ਦੀ ਗਲੀ ‘ਚ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਉਣ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਉਪਰੋਕਤ ਗੋਲੀਬਾਰੀ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ ਤਾਂ ਉਨ੍ਹਾਂ ਨੇ ਐਂਬੂਲੈਂਸ ਬੁਲਾ ਕੇ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ! ਜ਼ਿੰਦਗੀ ਲਈ ਤੜਫ਼ ਰਿਹਾ ਸੀ ਮੁੰਡਾ, ਲੋਕ ਬਣਾਉਂਦੇ ਰਹੇ ਵੀਡੀਓ, ਮੋਬਾਈਲ-ਪਰਸ ਲੈ ਭੱਜੇ
ਕੋਤਵਾਲੀ ਪੁਲਿਸ ਦੀ ਟੀਮ ਨੇ ਘਟਨਾ ਵਾਲੀ ਥਾਂ ‘ਤੇ ਹੋਟਲ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਪਰੋਕਤ ਘਟਨਾ ਨੌਜਵਾਨਾਂ ਦੀ ਆਪਸੀ ਤਕਰਾਰ ਤੋਂ ਬਾਅਦ ਵਾਪਰੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਵੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇੱਕ 12 ਬੋਰ ਦੀ ਬੰਦੂਕ ਅਤੇ ਉਸ ਦੇ ਖੋਲ ਮਿਲੇ ਹਨ।
ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਹੋਟਲ ਨੇੜੇ ਇਕ ਨੌਜਵਾਨ ਨੂੰ ਚਿਟਾ ਦੇਣ ਆਇਆ ਸੀ। ਜਿੱਥੇ ਉਕਤ ਸਾਰੇ ਨੌਜਵਾਨਾਂ ਦਾ ਪੈਸਿਆਂ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਇਸ ਦੌਰਾਨ ਚਿੱਟਾ ਦੇਣ ਆਏ ਨੌਜਵਾਨਾਂ ‘ਤੇ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ : –