ਮੁੰਬਈ ਪੁਲਿਸ ਨੇ ਪਿਛਲੇ ਹਫ਼ਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਫਿਰੌਤੀ ਵਸੂਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੀਆਂ ਈਮੇਲ ਭੇਜਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਗੁਜਰਾਤ ਅਤੇ ਦੂਜਾ ਤੇਲੰਗਾਨਾ ਦਾ ਰਹਿਣ ਵਾਲਾ ਹੈ।
ਮੁਲਜ਼ਮਾਂ ਦੀ ਪਛਾਣ ਸ਼ਾਦਾਬ ਖਾਨ ਵਾਸੀ ਗੁਜਰਾਤ ਵਜੋਂ ਹੋਈ ਹੈ। ਖਾਨ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਸੀ। ਜਦਕਿ ਗਣੇਸ਼ ਵਨਪਾਰਥੀ ਵਾਸੀ ਤੇਲੰਗਾਨਾ ਨੂੰ ਗਾਮਦੇਵੀ ਥਾਣਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਦੋਹਾਂ ਦੋਸ਼ੀਆਂ ‘ਤੇ ਪਿਛਲੇ ਇਕ ਹਫਤੇ ‘ਚ ਘੱਟੋ-ਘੱਟ 5 ਈਮੇਲ ਭੇਜਣ ਦਾ ਦੋਸ਼ ਹੈ । ਜਿਸ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨਾਲ 20 ਕਰੋੜ ਤੋਂ ਲੈ ਕੇ 200 ਕਰੋੜ ਰੁਪਏ, 400 ਕਰੋੜ ਰੁਪਏ ਅਤੇ 500 ਕਰੋੜ ਰੁਪਏ ਤੱਕ ਦੀ ਫਿਰੌਤੀ ਮੰਗੀ ਗਈ ਸੀ। ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਨਾਲ ਕਾਰਪੋਰੇਟ ਅਤੇ ਸਿਆਸੀ ਹਲਕਿਆਂ ‘ਚ ਚਿੰਤਾ ਵਧ ਗਈ ਹੈ। ਟੈਕਨਾਲੋਜੀ ਦੀ ਮਦਦ ਨਾਲ, ਗਾਮਦੇਵੀ ਪੁਲਿਸ ਨੇ ਵਨਪਾਰਤੀ ਨੂੰ ਉਸਦੇ ਕੰਪਿਊਟਰ ਦੇ ਆਈ.ਪੀ. ਵਾਰੰਗਲ ਵਿਚ ਇਕ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ, ਜਿੱਥੇ ਪੁਲਿਸ ਨੂੰ ਉਸ ਉਦਯੋਗਪਤੀ ਨੂੰ ਭੇਜੀ ਗਈ ਈਮੇਲ ਦੇ ਸਬੂਤ ਮਿਲਣ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ : –
“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਗੁਜਰਾਤ ਦੇ ਨੌਜਵਾਨ ਜਿਨ੍ਹਾਂ ਨੇ ਪਹਿਲਾਂ 20 ਕਰੋੜ ਰੁਪਏ ਦੀ ਮੰਗ ਕੀਤੀ ਸੀ, ਉਨ੍ਹਾਂ ਨੇ ਅੰਬਾਨੀ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹ ਇਹ ਰਕਮ ਅਦਾ ਕਰਨ ਵਿੱਚ ਅਸਫ਼ਲ ਰਹੇ ਤਾਂ ਉਨ੍ਹਾਂ ਨੂੰ ਦੇਸ਼ ਦੇ ਬਿਹਤਰੀਨ ਨਿਸ਼ਾਨੇਬਾਜ਼ਾਂ ਵੱਲੋਂ ਮਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਪਿਛਲੇ ਇੱਕ ਹਫ਼ਤੇ ਵਿੱਚ ਘੱਟੋ-ਘੱਟ 3 ਹੋਰ ਈਮੇਲ ਭੇਜੇ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਜਬਰੀ ਵਸੂਲੀ ਦੀ ਕੋਸ਼ਿਸ਼, ਜਾਨੋਂ ਮਾਰਨ ਦੀ ਧਮਕੀ, ਅਪਰਾਧਿਕ ਧਮਕੀ ਅਤੇ ਹੋਰਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।