ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ 6 ਨਵੰਬਰ ਨੂੰ ਬੁਲਾਈ ਗਈ ਹੈ। ਮੀਟਿੰਗ ਦਾ ਸਮਾਂ 11 ਵਜੇ ਰੱਖਿਆ ਗਿਆ ਹੈ ਤੇ ਇਹ ਪੰਜਾਬ ਸਿਵਲ ਸਕੱਤਰੇਤ ਵਿਚ ਰੱਖੀ ਗਈ ਹੈ।
ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਕੈਬਨਿਟ ਮੀਟਿੰਗ ਵਿਚ ਚਰਚਾ ਹੋ ਸਕਦੀ ਹੈ ਤੇ ਨਾਲ ਹੀ ਕੁਝ ਅਹਿਮ ਫੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸੀਐੱਮ ਮਾਨ ਮੁਲਾਜ਼ਮਾਂ ਲਈ ਵੱਡਾ ਫੈਸਲਾ ਲੈ ਸਕਦੇ ਹਨ। ਮਾਨ ਸਰਕਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ ਤੇ ਮਹਿੰਗਾਈ ਭੱਤਾ ਵਧਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ : –