ਮਾਨਸਾ ਵਿੱਚ ਸੋਮਵਾਰ ਸਵੇਰੇ ਮੈਰਿਜ ਪੈਲੇਸ ਦੀ ਛੱਤ ਅਚਾਨਕ ਡਿੱਗ ਗਈ। ਬਰਨਾਲਾ ਰੋਡ ’ਤੇ ਸਥਿਤ ਮਧੁਰ ਮਿਲਨ ਪੈਲੇਸ ਵਿੱਚ ਅੱਜ ਵਿਆਹ ਸਮਾਗਮ ਹੋਣਾ ਸੀ। ਇਸ ਲਈ ਇੱਥੇ ਤਿਆਰੀ ਕੀਤੀ ਜਾ ਰਹੀ ਸੀ। ਕੁਝ ਸਮੇਂ ਲਈ ਇਸ ਪੈਲੇਸ ਵਿੱਚ ਬਾਰਾਤ ਅਤੇ ਹੋਰ ਮਹਿਮਾਨਾਂ ਨੇ ਵੀ ਆਉਣਾ ਸੀ। ਪਰ ਅਚਾਨਕ ਪੈਲੇਸ ਦੀ ਛੱਤ ਢਹਿ ਢੇਰੀ ਹੋ ਗਈ।
ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਪੈਲੇਸ ਦੇ ਮਲਬੇ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਇਸ ਪੈਲੇਸ ਵਿੱਚ ਵਿਆਹ ਦੀ ਰਸਮ ਰੱਖੀ ਗਈ ਸੀ। ਉਨ੍ਹਾਂ ਵੱਲੋਂ ਪ੍ਰੋਗਰਾਮ ਨੂੰ ਕਿਸੇ ਹੋਰ ਪੈਲੇਸ ਵਿੱਚ ਸ਼ਿਫਟ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ।
ਪਰਿਵਾਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇਹ ਹਾਦਸਾ ਕੁਝ ਘੰਟਿਆਂ ਬਾਅਦ ਵਾਪਰਿਆ ਹੁੰਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਵਿਆਹ ਦੀ ਤਿਆਰੀ ਕਰ ਰਹੇ ਸਨ ਕਿ ਪੈਲੇਸ ਦੇ ਦੋਵੇਂ ਪਾਸੇ ਦੀਆਂ ਕੰਧਾਂ ਡਿੱਗ ਗਈਆਂ। ਛੱਤ ਡਿੱਗ ਗਈ ਅਤੇ ਅੰਦਰ ਰੱਖਿਆ ਸਾਮਾਨ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ : ਕੁਲਦੀਪ ਯਾਦਵ ਨੇ ਹਾਸਲ ਕੀਤੀ ਖਾਸ ਉਪਲੱਬਧੀ, ਅੰਤਰਰਾਸ਼ਟਰੀ ਕ੍ਰਿਕਟ ‘ਚ ਪੂਰੀਆਂ ਕੀਤੀਆਂ 250 ਵਿਕਟਾਂ
ਪਰਿਵਾਰ ਦਾ ਕਹਿਣਾ ਹੈ ਕਿ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਲੜਕੀ ਦਾ ਵਿਆਹ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੁਪਹਿਰ ਵੇਲੇ ਬਰਨਾਲੇ ਦੇ ਪਿੰਡ ਲੱਖੀਵਾਲਾ ਤੋਂ ਬਾਰਾਤ ਨੇ ਆਉਣਾ ਸੀ ਪੈ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਉਨ੍ਹਾਂ ਮਾਨਸਾ ਦੇ ਡਿਪਟੀ ਕਮਿਸ਼ਨਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਣੇ ਸਾਰੇ ਪੈਲੇਸਾਂ ਦੀ ਜਾਂਚ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।
ਵੀਡੀਓ ਲਈ ਕਲਿੱਕ ਕਰੋ : –