ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ। ਉਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਧਾਮੀ ਨੂੰ ਫਿਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਸ. ਬਾਦਲ ਨੇ ਕਿਹਾ ਕਿ SGPC ਦੇ ਸਾਰੇ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਤੋਂ ਭਰੋਸਾ ਪ੍ਰਗਟਾਇਆ ਗਿਆ ਹੈ। ਇਸ ਲਈ ਮੌਜੂਦਾ ਚੋਣਾਂ ਲਈ ਧਾਮੀ ਹੀ ਪਾਰਟੀ ਦੇ ਉਮੀਦਵਾਰ ਰਹਿਣਗੇ।
ਉਮੀਦਵਾਰ ਐਲਾਨੇ ਜਾਣ ਦੇ ਬਾਅਦ ਐਡਵੋਕੇਟ ਧਾਮੀ ਨੇ ਸ. ਸੁਖਬੀਰ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਕੇ ਲਿਖਿਆ-“ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ SGPC ਦੇ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਾ ਹਾਂ”।
ਵੀਡੀਓ ਲਈ ਕਲਿੱਕ ਕਰੋ : –