ਦੀਵਾਲੀ ਤੋਂ ਪਹਿਲਾਂ ਹਰੇਕ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦਿੱਤੇ ਜਾਂਦੇ ਹਨ। ਸਰਕਾਰ ਵੀ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਗਿਫਟ ਜਾਂ ਬੋਨਸ ਦਿੰਦੀ ਹੈ। ਕੇਂਦਰ ਤੇ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਐਲਾਨ ਕਰ ਰਹੀਆਂ ਹਨ। ਇਸੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਦੇਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਭਗ 20,000 ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਹਰੇਕ ਮੁਲਾਜ਼ਮ ਨੂੰ ਬੋਨਸ ਵਜੋਂ 7000 ਰੁਪਏ ਦੀ ਕਿਸ਼ਤ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦੀ ਦਰ ਨਾਲ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਤੇਜ਼ ਰਫਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ ਟੱਕਰ, ਹਾ.ਦਸੇ ‘ਚ ਬਜ਼ੁਰਗ ਦੀ ਹੋਈ ਮੌ.ਤ
ਜਾਣਕਾਰੀ ਮੁਤਾਬਕ 20,000 ਸਰਕਾਰੀ ਮੁਲਾਜ਼ਮਾਂ ਨੂੰ 1 ਜੁਲਾਈ 2023 ਤੋਂ ਵਧਿਆ ਹੋਇਆ ਮਹਿੰਗਾਈ ਭੱਤਾ ਮਿਲੇਗਾ। ਇਸ ਤੋਂ ਇਲਾਵਾ ਐਡਹਾਕ ਬੋਨਸ ਵਜੋਂ 7000 ਰੁਪਏ ਦੀ ਕਿਸ਼ਤ ਵੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –