ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਹਲਕਾ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਡਿੱਗਣ ਵਾਲਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਆਈਐਮਡੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਸ਼ਹਿਰ ਕਾਫੀ ਪ੍ਰਦੂਸ਼ਿਤ ਨਜ਼ਰ ਆ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।