ਪੰਜਾਬ ਵਿੱਚ ਕਰੀਬ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੱਤਾ ਵਿੱਚ ਆਈ ਸਰਕਾਰ ਨਾ ਸਿਰਫ਼ ਬੱਚਿਆਂ ਅਤੇ ਨੌਜਵਾਨਾਂ ਦੀ ਪੜ੍ਹਾਈ ਅਤੇ ਕਰੀਅਰ ਪ੍ਰਤੀ ਗੰਭੀਰ ਹੈ, ਸਗੋਂ ਬਜ਼ੁਰਗਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੁਚੇਤ ਹੈ। ਹੁਣ ਪੰਜਾਬ ਵਿੱਚ ਬਜ਼ੁਰਗਾਂ ਨੂੰ ਬੁਢਾਪੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਪੰਜਾਬ ਵਿੱਚ ਜਿਨ੍ਹਾਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੇ ਇਕੱਲੇ ਰਹਿਣ ਲਈ ਬਾਹਰ ਸੁੱਟ ਦਿੱਤਾ ਹੈ, ਉਨ੍ਹਾਂ ਨੂੰ ਹੁਣ ਸੜਕਾਂ ਜਾਂ ਪਾਰਕਾਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਣਗੀਆਂ। ਸੀ.ਐਮ. ਮਾਨ ਦੀ ਅਗਵਾਈ ਵਾਲੀ ਪੰਜਾਬ ਸਰਾਕਰ ਨੇ ਇਸ ਸਮੱਸਿਆ ਦੇ ਹੱਲ ਲਈ ਨੇ ਮੁਹਾਲੀ ਸਮੇਤ 10 ਵੱਡੇ ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਜੇ ਸਭ ਕੁਝ ਠੀਕ ਰਿਹਾ ਤਾਂ ਆਉਣ ਵਾਲੇ 6 ਮਹੀਨਿਆਂ ‘ਚ ਲੋਕਾਂ ਨੂੰ ਜਲਦ ਹੀ ਇਹ ਸਹੂਲਤ ਮਿਲ ਜਾਵੇਗੀ। ਸਰਕਾਰ ਬਠਿੰਡਾ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਬਿਰਧ ਘਰ ਬਣਾਏਗੀ।
ਕੁਝ ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਦੀ ਉਸਾਰੀ ਲਈ ਥਾਂ ਅਲਾਟ ਕੀਤੀ ਗਈ ਹੈ, ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਮਾਨਸਾ ਅਤੇ ਬਰਨਾਲਾ ਵਿੱਚ ਬਿਰਧ ਆਸ਼ਰਮਾਂ ਦੀ ਉਸਾਰੀ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ, ਜਦਕਿ ਮੁਹਾਲੀ ਵਿੱਚ ਗਮਾਡਾ ਵੱਲੋਂ ਸਮਾਜ ਭਲਾਈ ਵਿਭਾਗ ਨੂੰ 2.92 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਸਥਿਤੀ ਅਨੁਕੂਲ ਹੈ। ਹਾਲਾਂਕਿ ਜਦੋਂ ਤੱਕ ਇਹ ਆਸ਼ਰਮ ਤਿਆਰ ਨਹੀਂ ਹੁੰਦੇ, ਉਦੋਂ ਤੱਕ ਕੁਝ ਜ਼ਿਲ੍ਹਿਆਂ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਬਜ਼ੁਰਗਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਸ਼ਹਿਰ ਧੂੰਏਂ ‘ਚ ਡੁੱਬੇ, ਮਦਦ ਲਈ ਰੱਬ ਨੂੰ ਆਉਣਾ ਪਿਆ’, ਹਵਾ ਪ੍ਰਦੂਸ਼ਣ ‘ਤੇ NGT ਨੇ ਪਾਈ ਝਾੜ
ਪੰਜਾਬ ਸਰਕਾਰ ਨੇ ਸੀਨੀਅਰ ਸਿਟੀਜ਼ਨ ਐਕਟ ਨੂੰ ਪੂਰੇ ਸੂਬੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਬੱਚੇ ਆਪਣੇ ਬਜ਼ੁਰਗਾਂ ਨੂੰ ਪਰੇਸ਼ਾਨ ਕਰਦੇ ਹਨ ਤਾਂ ਉਨ੍ਹਾਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ। ਅਜਿਹੇ ‘ਚ ਉਸ ਨੂੰ ਜੇਲ ਵੀ ਜਾਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਜੇ ਬੱਚੇ ਧੋਖੇ ਨਾਲ ਬਜ਼ੁਰਗਾਂ ਦੀ ਜਾਇਦਾਦ ਆਪਣੇ ਨਾਂ ਕਰਵਾਉਂਦੇ ਹਨ ਤਾਂ ਉਸ ਨੂੰ ਵੀ ਰੱਦ ਕਰ ਦਿੱਤਾ ਜਾਵੇਗਾ। ਬੱਚਿਆਂ ਨੂੰ ਆਪਣੇ ਨਾਲ ਵੱਡਿਆਂ ਨੂੰ ਰੱਖਣਾ ਪੈਂਦਾ ਹੈ, ਭਾਵੇਂ ਘਰ ਬੱਚਿਆਂ ਲਈ ਬਣਿਆ ਹੋਵੇ। ਉਨ੍ਹਾਂ ਨੂੰ ਬਜ਼ੁਰਗਾਂ ਦੀ ਸਾਂਭ-ਸੰਭਾਲ ਕਰਨੀ ਪਵੇਗੀ। ਕੁਝ ਸਮਾਂ ਪਹਿਲਾਂ ਮੁਹਾਲੀ ਅਤੇ ਰੋਪੜ ਵਿੱਚ ਬੱਚਿਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ’ਤੇ ਸਖ਼ਤ ਕਾਰਵਾਈ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ : –