ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਰੌਜ਼ ਐਵੇਨਿਊ ਕੋਰਟ ਦੀ ਇਜਾਜ਼ਤ ਤੋਂ ਬਾਅਦ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਪਹੁੰਚੇ। ਦਿੱਲੀ ਪੁਲਿਸ ਸਖ਼ਤ ਸੁਰੱਖਿਆ ਵਿੱਚ ਉਨ੍ਹਾਂ ਨੂੰ ਘਰ ਲੈ ਕੇ ਆਈ। ਅਦਾਲਤ ਨੇ ਸਿਸੋਦੀਆ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਮਿਲਣ ਦੀ ਇਜਾਜ਼ਤ ਦਿੱਤੀ ਹੈ। ਸਿਸੋਦੀਆ ਆਪਣੀ ਬੀਮਾਰ ਪਤਨੀ ਨੂੰ ਉਸ ਥਾਂ ‘ਤੇ ਮਿਲ ਰਹੇ ਹਨ, ਜੋ ਹੁਣ ਅਧਿਕਾਰਤ ਤੌਰ ‘ਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ ਅਲਾਟ ਕੀਤਾ ਗਿਆ ਹੈ। ਇਹ ਜਗ੍ਹਾ ਉਸ ਨੂੰ ਪਹਿਲਾਂ ਅਲਾਟ ਕੀਤੀ ਗਈ ਸੀ।
ਸਿਸੋਦੀਆ ਨੇ ਆਪਣੀ ਬੀਮਾਰ ਪਤਨੀ ਨੂੰ ਹਿਰਾਸਤ ‘ਚ ਰਹਿਣ ਦੌਰਾਨ ਪੰਜ ਦਿਨਾਂ ਤੱਕ ਮਿਲਣ ਦੀ ਇਜਾਜ਼ਤ ਦੇਣ ਲਈ ਅਰਜ਼ੀ ਦਾਇਰ ਕੀਤੀ ਸੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕੱਲ੍ਹ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਜਗਤੇਸ਼ਵਰ ਸਿੰਘ ਬੈਂਸ ਨੇ ਜਿੱਤਿਆ ‘ਬਿਗ ਬ੍ਰਦਰ 25’ ਦਾ ਖਿਤਾਬ, ਬਣਿਆ ਸ਼ੋਅ ਜਿੱਤਣ ਵਾਲਾ ਪਹਿਲਾ ਅਮਰੀਕੀ ਸਿੱਖ
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੀਬੀਆਈ ਦੇ ਨਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਹਨ। ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਹਾਲ ਹੀ ‘ਚ ਭਾਰਤ ਦੀ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਉਸ ਦੀ ਪਿਛਲੀ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਦੇ ਨਾਲ-ਨਾਲ ਹੇਠਲੀ ਅਦਾਲਤ ਨੇ ਵੀ ਰੱਦ ਕਰ ਦਿੱਤੀ ਸੀ। ਹਾਲਾਂਕਿ ਜੂਨ ‘ਚ ਹਾਈ ਕੋਰਟ ਨੇ ਉਸ ਨੂੰ ਹਿਰਾਸਤ ‘ਚ ਪਤਨੀ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ : –