ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਵਾਰ ਫਿਰ ਤੋਂ ਪਾਕਿਸਤਾਨੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ ਹੈ। ਬੀਐੱਸਐੱਫ ਜਵਾਨਾਂ ਵੱਲੋਂ ਭਾਰਤੀ ਸਰਹੱਦ ਅੰਦਰ ਦਾਖਲ ਹੋਇਆ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਇਸੇ ਤਹਿਤ ਸਰਹੱਦ ਨੇੜੇ ਸਥਿਤ ਪਿੰਡ ਨੌਸ਼ਹਿਰਾ ਢਾਲਾ ਕੋਲੋਂ ਜਵਾਨਾਂ ਨੇ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ। ਡ੍ਰੋਨ ਸਵੇਰੇ ਲਗਭਗ 8.15 ਵਜੇ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਸਰਚ ਮੁਹਿੰਮ ਜਾਰੀ ਹੈ ਤੇ ਡ੍ਰੋਨ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਜ਼ਰੀਏ ਕੋਈ ਨਸ਼ੀਲਾ ਪਦਾਰਥ ਤਾਂ ਨਹੀਂ ਭੇਜਿਆ ਗਿਆ।
ਵੀਡੀਓ ਲਈ ਕਲਿੱਕ ਕਰੋ : –