ਭਾਰਤ ਤੇ ਦੁਨੀਆ ਦੇ ਹੋਰਨਾਂ ਹਿੱਸਿਆਂ ਤੋਂ ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਸਿੱਖਾ ਦੀ ਸਹੂਲਤ ਲਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਪੋਰਟਲ ਲਾਂਚ ਕੀਤਾ ਹੈ। ਪੰਜਾਬ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਟਰੈਵਲ ਬੁਕਿੰਗ ਪੋਰਟਲ ਨੂੰ ਬੇਮਿਸਾਲ ਧਾਰਮਿਕ ਸੈਰ-ਸਪਾਟਾ ਪ੍ਰੋਗਰਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਮਾਮਲਾ ਹੈ।
ਮੁੱਖ ਮੰਤਰੀ ਨਕਵੀ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਤੀਰਥ ਯਾਤਰੀ ਹੁਣ ਪੋਰਟਲ ਰਾਹੀਂ ਆਨਲਾਈਨ ਹੋਟਲ ਬੁਕਿੰਗ ਕਰ ਸਕਦੇ ਹਨ। ਪਾਕਿਸਤਾਨ ਆਉਣ ਵਾਲੇ ਸਿੱਖਾਂ ਕੋਲ ਆਪਣੀ ਯਾਤਰਾ ਦੌਰਾਨ ਵੀਆਈਪੀ ਦਰਜੇ ਦੇ ਵਾਧੂ ਵਿਸ਼ੇਸ਼ ਅਧਿਕਾਰ ਦੇ ਨਾਲ-ਨਾਲ ਸੁਰੱਖਿਆ ਸੇਵਾਵਾਂ ਕਿਰਾਏ ‘ਤੇ ਲੈਣ ਤੇ ਆਵਾਜਾਈ ਦੀ ਵਿਵਸਥਾ ਦਾ ਬਦਲ ਹੋਵੇਗਾ।
ਮੁੱਖ ਮੰਤਰੀ ਨਕਵੀ ਨੇ ਪੰਜਾਬ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਇੱਕ ਸਮਰਪਿਤ ਸੈਰ-ਸਪਾਟਾ ਪੁਲਿਸ ਬਲ ਦੀ ਸਥਾਪਨਾ ਦਾ ਵੀ ਐਲਾਨ ਕੀਤਾ। ਇਸ ਦੇ ਨਾਲ ਹੀ, ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਦੇਸ਼ ਵਿੱਚ ਆਪਣੇ ਧਾਰਮਿਕ ਤਿਉਹਾਰਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਖੁਸ਼ੀਆਂ ਬਦਲੀਆਂ ਮਾਤਮ ‘ਚ, ਟਰੈਕਟਰ ਦੀ ਚਪੇਟ ‘ਚ ਆਈ ਮਹਿਲਾ, ਹੋਈ ਮੌ.ਤ
ਪੀਐੱਮ ਕਾਕਰ ਸਿੱਖ ਤੀਰਥ ਯਾਤਰੀਆਂ ਨੂੰ ਦਿੱਤੀ ਜਾ ਰਹੀ ਵੀਜ਼ਾ ਸਹੂਲਤਾਂ ਦੀ ਸਮੀਖਿਆ ਲਈ ਬੈਠਕ ਦੀ ਅਗਵਾਈ ਕਰ ਰਹੇ ਸਨ। ਅਧਿਕਾਰਕ ਬਿਆਨ ਮੁਤਾਬਕ ਕਾਕਰ ਨੇ ਕਿਹਾ ਕਿ ਆਪਣੇ ਪਵਿੱਤਰ ਸਥਾਨਾਂ ਦੇ ਦਰਸ਼ਨ ਲਈ ਦੇਸ਼ ਵਿਚ ਆਉਣ ਵਾਲੇ ਸਿੱਖ ਤੀਰਥ ਯਾਤਰੀ ਪਾਕਿਸਤਾਨ ਵਿਚ ਮਹਿਮਾਨ ਹਨ।
ਵੀਡੀਓ ਲਈ ਕਲਿੱਕ ਕਰੋ : –