ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਮਰਾਲਾ ਨੇੜੇ ਭਾਰੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਕਈ ਯਾਤਰੀ ਜ਼ਖਮੀ ਹੋ ਗਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਧੁੰਦ ਕਾਰਨ ਸੋਮਵਾਰ ਸਵੇਰੇ ਕਈ ਵਾਹਨ ਆਪਸ ਵਿੱਚ ਟਕਰਾ ਗਏ ਸਨ ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਸਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਲਗਾਤਾਰ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ : ਫੈਨਸ ਵੱਲੋਂ ਥੀਏਟਰ ‘ਚ ਪਟਾਕੇ ਚਲਾਉਣ ‘ਤੇ ਸਲਮਾਨ ਖਾਨ ਬੋਲੇ-‘ਖੁਦ ਨੂੰ ਤੇ ਦੂਜਿਆਂ ਨੂੰ ਖਤਰੇ ‘ਚ ਨਾ ਪਾਓ’
ਇਸ ਦੌਰਾਨ ਮੁੱਖ ਮੰਤਰੀ ਨੇ ਆਉਣ ਵਾਲੇ ਧੁੰਦ ਦੇ ਦਿਨਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ : –