ਦੀਨਾਨਗਰ ਵਿਚ ਅੱਜ ਵੱਡਾ ਹਾਦਸਾ ਵਾਪਰ ਗਿਆ ਜਿਥੇ ਇਕ ਆਲਟੋ ਕਾਰ ਤੇ ਰੋਡਵੇਜ਼ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ ਤੇ ਕਾਰ ਚਲਾ ਰਹੇ ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਗੁਰਦਾਸਪੁਰ ਜਾ ਰਹੀ ਰੋਡਵੇਜ਼ ਦੀ ਬੱਸ ਜਦੋਂ ਦੀਨਾਨਗਰ ਦੇ ਬਾਹਰੀ ਇਲਾਕੇ ਵਿਚ ਹਾਈਵੇ ‘ਤੇ ਪਹੁੰਚੀ ਤਾਂ ਗੁਰਦਾਸਪੁਰ ਤੋਂ ਪਠਾਨਕੋਟ ਵੱਲ ਜਾ ਰਹੀ ਆਲਟੋ ਕਾਰ ਤੇ ਬੱਸਦੀ ਸਿੱਧੀ ਟੱਕਰ ਹੋ ਗਈ। ਕਾਰ ਵਿਚ ਸਵਾਰ ਮਹਿਲਾ ਰਾਜ ਰਾਣੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਕਾਰ ਚਾਲਕ ਅਮਨ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਤੇ ਕਾਰ ਵਿਚ ਸਵਾਰ ਮਹਿਲਾ ਨੂੰ ਕਾਰ ਤੋਰ ਕੇ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਦੀਨਾਨਗਰ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –