ਪਟਿਆਲਾ ਦੀ ਲਹਲ ਕੋਲੋਨੀ ਵਿੱਚ ਦੇਰ ਰਾਤ 4 ਤੋਂ 5 ਹਮਲਾਵਰਾਂ ਵੱਲੋਂ ਇੱਕ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹਮਲੇ ‘ਚ ਮ੍ਰਿਤਕ ਦੇ ਦੋਵੇਂ ਬੇਟੇ ਗੰਭੀਰ ਜ਼ਖਮੀ ਹੋਏ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ ਉਮਰ 52 ਸਾਲ ਵਜੋਂ ਹੋਈ ਹੈ। ਜ਼ਖਮੀ ਅਜੈ ਕੁਮਾਰ ਅਤੇ ਜਤਿਨ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪਟਿਆਲਾ ਦੇ DSP ਸੰਜੀਵ ਸਿੰਗਲਾ ਨੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਾਰਦਾਤ ਨੂੰ ਮੰਗਲਵਾਰ ਦੇਰ ਰਾਤ ਅੰਜਾਮ ਦਿੱਤਾ ਗਿਆ। ਦੇਰ ਰਾਤ ਹੀ ਪੁਲਿਸ ਕੰਟਰੋਲ ਰੂਮ ‘ਚ ਸੂਚਨਾ ਮਿਲੀ ਸੀ ਕਿ ਇੱਕ ਪਰਿਆਵਰ ਦੇ 3 ਮੈਂਬਰਾਂ ‘ਤੇ ਹਮਲਾ ਕੀਤਾ ਗਿਆ ਹੈ। ਸੂਚਨਾ ਦੇ ਅਧਾਰ ‘ਤੇ ਪਟਿਆਲਾ ਪੁਲਿਸ ਅਤੇ CIA ਸਟਾਫ ਦੀ ਟੀਮ ਜਾਂਚ ਲਈ ਤੁਰੰਤ ਮੌਕੇ ‘ਤੇ ਪਹੁੰਚੀ।
ਇਹ ਵੀ ਪੜ੍ਹੋ : ਰੋਹਤਕ ‘ਚ ਕਰਜ਼ੇ ਤੋਂ ਪ੍ਰੇਸ਼ਾਨ ਪਿਤਾ ਨੇ 4 ਬੱਚਿਆਂ ਨੂੰ ਦਿੱਤਾ ਜ਼.ਹਿਰ, 3 ਬੱਚੇ ਦੀ ਮੌ.ਤ, ਇੱਕ ਦੀ ਹਾਲਤ ਗੰਭੀਰ
ਫਿਲਹਾਲ ਪੁਲਿਸ ਵੱਲੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ। ਪੁਲਿਸ ਇਲਾਕੇ ‘ਚ ਲੱਗੇ CCTV ਦੇ ਅਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕ ਪ੍ਰੀਤਮ ਚੰਦ ਰਾਜਮਿਸਤਰੀ ਦਾ ਕੰਮ ਕਰਦਾ ਸੀ। ਪਰਿਵਾਰ ਦਾ ਦੇਖਭਾਲ ਪ੍ਰੀਤਮ ਚੰਦ ਹੀ ਕਰਦਾ ਸੀ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –