ਫਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਸਰਕਾਰੀ ਗਊਸ਼ਾਲਾ ਵਿੱਚ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਕੁਝ ਸਮੇਂ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ ਟਰਾਲੀਆਂ ਦਾ ਭਾਰੀ ਨੁਕਸਾਨ ਹੋਇਆ ਹੈ।
ਗਊਸ਼ਾਲਾ ਇੰਚਾਰਜ ਸੋਨੂੰ ਵਰਮਾ ਨੇ ਦੱਸਿਆ ਕਿ ਬੀਤੀ ਦੁਪਹਿਰ 2 ਵਜੇ ਦੇ ਕਰੀਬ ਅਚਾਨਕ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਪਰ ਟਰੈਕਟਰ ਟਰਾਲੀਆਂ ਬੁਰੀ ਤਰ੍ਹਾਂ ਸੁਆਹ ਹੋ ਗਈਆਂ, ਜਿਸ ਕਾਰਨ ਉਸਦਾ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਸਰਹੱਦ ‘ਤੇ ਤਾਇਨਾਤ BSF ਨੇ ਇੱਕ ਦਿਨ ‘ਚ ਜ਼ਬਤ ਕੀਤੇ 2 ਡਰੋਨ, 3.50 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ
ਮੌਕੇ ’ਤੇ ਪੁੱਜੇ ਫਾਇਰ ਬ੍ਰਿਗੇਡ ਮੁਲਾਜ਼ਮ ਵਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਗਊਸ਼ਾਲਾ ਵਿੱਚ ਪਸ਼ੂਆਂ ਲਈ ਤੂੜੀ ਲੈ ਕੇ ਜਾ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।
ਉਨ੍ਹਾਂ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਆਸ-ਪਾਸ ਦੇ ਘਰਾਂ ਨੂੰ ਬਚਾ ਲਿਆ ਗਿਆ ਹੈ, ਜਦਕਿ ਟਰੈਕਟਰ ਟਰਾਲੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ : –