ਰਾਜਧਾਨੀ ਦਿੱਲੀ ਅਤੇ NCR ਵਿੱਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਚਿੰਤਾ ਦਾ ਕਾਰਨ ਹੈ। ਇਸੇ ਦੌਰਾਨ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਨੇ ਗੁਰੂਗ੍ਰਾਮ ਵਿੱਚ ਹੋਣ ਵਾਲਾ ਆਪਣਾ ਸ਼ੋਅ ਮੁਲਤਵੀ ਕਰ ਦਿੱਤਾ ਹੈ।
ਉਨ੍ਹਾਂ ਦਾ ਪ੍ਰੋਗਰਾਮ ਸ਼ਨੀਵਾਰ (18 ਨਵੰਬਰ) ਨੂੰ ਹੋਣਾ ਸੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਦੌਰਾਨ ਸੰਧੂ ਨੇ ਆਪਣਾ ਪ੍ਰੋਗਰਾਮ ਰੱਦ ਕਰਦਿਆਂ ਕਿਹਾ ਹੈ ਕਿ ਪ੍ਰਸ਼ੰਸਕਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕ ਜਲਦੀ ਹੀ ਗੁਰੂਗ੍ਰਾਮ ਸ਼ੋਅ ਦੀ ਨਵੀਂ ਤਰੀਕ ਦਾ ਐਲਾਨ ਕਰਨਗੇ। ਪਤਾ ਲੱਗਾ ਹੈ ਕਿ ਹਾਰਡੀ ਸੰਧੂ 18 ਨਵੰਬਰ ਨੂੰ ‘ਇਨ ਮਾਈ ਫੀਲਿੰਗਸ’ ਸਿਰਲੇਖ ਨਾਲ ਆਪਣਾ ਪਹਿਲਾ ਪੈਨ-ਇੰਡੀਆ ਟੂਰ ਸ਼ੁਰੂ ਕਰਨ ਜਾ ਰਹੇ ਸੀ, ਜਿਸ ਦਾ ਪਹਿਲਾ ਸ਼ੋਅ ਦਿੱਲੀ-ਐਨਸੀਆਰ ਵਿੱਚ ਹੋਣਾ ਸੀ। ਹਾਰਡੀ ਸੰਧੂ ਸੰਗੀਤ ਪ੍ਰੇਮੀਆਂ ਵਿੱਚ ਬਹੁਤ ਮਸ਼ਹੂਰ ਹੈ। ਉਨ੍ਹਾਂ ਨੂੰ ”ਬਿਜਲੀ ਬਿਜਲੀ”, ”ਕਿਆ ਬਾਤ ਹੈ” ਵਰਗੇ ਗੀਤਾਂ ਲਈ ਕਾਫੀ ਤਾਰੀਫ ਮਿਲੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਸੰਧੂ ਆਪਣੇ ਦੇਸੀ ਬੀਟ ਅਤੇ ਪੰਜਾਬੀ ਗੀਤਾਂ ਲਈ ਸੰਗੀਤ ਪ੍ਰੇਮੀਆਂ ਵਿੱਚ ਬਹੁਤ ਮਸ਼ਹੂਰ ਹੈ।
ਵੀਡੀਓ ਲਈ ਕਲਿੱਕ ਕਰੋ : –
“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਦੱਸ ਦੇਈਏ ਕਿ ਗੁਆਂਢੀ ਰਾਜਾਂ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਕਾਰਨ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਦੇ ਨਾਲ ਹੀ ਐਨਸੀਆਰ ਯਾਨੀ ਦਿੱਲੀ ਦੇ ਆਸਪਾਸ ਦੇ ਖੇਤਰਾਂ ਜਿਵੇਂ ਨੋਇਡਾ, ਗਾਜ਼ੀਆਬਾਦ, ਗੁੜਗਾਉਂ ਵਿੱਚ ਵੀ ਪ੍ਰਦੂਸ਼ਣ ਖਤਰਨਾਕ ਪੱਧਰ ਤੱਕ ਪਹੁੰਚ ਗਿਆ ਹੈ। ਵੀਰਵਾਰ (16 ਨਵੰਬਰ) ਨੂੰ ਸਵੇਰੇ 8 ਵਜੇ ਰਾਸ਼ਟਰੀ ਰਾਜਧਾਨੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 392 ਦਰਜ ਕੀਤਾ ਗਿਆ। ਇਹ ਆਮ ਨਾਲੋਂ ਅੱਠ ਗੁਣਾ ਹੈ। ਗੁਰੂਗ੍ਰਾਮ ਵਿੱਚ ਵੀ AQI 322 ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਲਗਭਗ 7 ਗੁਣਾ ਹੈ।