ਲੁਧਿਆਣਾ ਦੇ ਸਮਰਾਲਾ ਵਿਚ ਅੱਜ ਸਵੇਰ ਚੜ੍ਹਦਿਆਂ ਹੀ ਦਰਦਨਾਕ ਹਾਦਸਾ ਵਾਪਰ ਗਿਆ।ਹਾਦਸੇ ਵਿਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਾਛੀਵਾੜਾ ਵੱਲੋਂ ਸਮਰਾਲਾ ਵੱਲ ਆ ਰਿਹਾ ਸਕਰੈਪ ਨਾਲ ਭਰਿਆ ਟਰੱਕ ਜਾ ਰਿਹਾ ਸੀ ਕਿ ਸਿਵਲ ਹਸਪਤਾਲ ਦੇ ਸਾਹਮਣੇ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।
ਟਰੱਕ ਹਾਈ ਵੋਲਟੇਜ ਬਿਜਲੀ ਦੇ ਖੰਭੇ ਉਖਾੜਦਾ ਹੋਇਆ ਦੁਕਾਨ ਵਿਚ ਜਾ ਵੜਿਆ ਤੇ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਟਰੱਕ ਵਿਚੋਂ ਡਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ।
ਮੌਕੇ ‘ਤੇ ਪਹੁੰਚੇ ਸਮਰਾਲਾ ਥਾਣਾ ਦੇ ਏਐੱਸਆਈ ਪਵਨਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਲਗਭਗ ਸਵੇਰ 3 ਵਜੇ ਵਾਪਰਿਆ।ਉਨ੍ਹਾਂ ਦੱਸਿਆ ਕਿ ਇਹ ਹਾਦਸਾ ਡਰਾਈਵਰ ਦੀ ਅੱਖ ਲੱਗਣ ਕਾਰਨ ਵਾਪਰਿਆ ਲੱਗ ਰਿਹਾ ਹੈ। ਹਾਈ ਵੋਲਟੇਜ ਬਿਜਲੀ ਦੇ ਖੰਭੇ ਟੁੱਟਣ ਨਾਲ ਇਲਾਕੇ ਵਿਚ ਬਿਜਲੀ ਦੀ ਸਪਲਾਈ ਬੰਦ ਹੋ ਗਈ ਹੈ ਜਿਸ ਨੂੰ ਸੁਚਾਰੂ ਕਰਨ ਲਈ ਪ੍ਰਸ਼ਾਸਨ ਯਤਨਸ਼ੀਲ ਹੈ।
ਵੀਡੀਓ ਲਈ ਕਲਿੱਕ ਕਰੋ : –