ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੁਕੇ ਹੋਏ ਤੀਜੇ ਮਨੀ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਤੇ ਮਾਰਚ ਵਿਚ ਬੁਲਾਏ ਗਏ ਬਜਟ ਸੈਸ਼ਨ ਨੂੰ ਵੀ ਮੁਲਤਵੀ ਕਰ ਦਿੱਤਾ। ਵਿਧਾਨ ਸਭਾ ਵਿਚ ਮਨੀ ਬਿੱਲ ਪੇਸ਼ ਕਰਨ ਲਈ ਰਾਜਪਾਲ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ।
ਸੂਤਰਾਂ ਮੁਤਾਬਕ ਵੀਰਵਾਰ ਨੂੰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਜਪਾਲ ਵੱਲੋਂ ਤਿੰਨ ਪ੍ਰਸਤਾਵਿਤ ਬਿੱਲਾਂ ਵਿਚੋਂ ਇਸੇ ਬਿੱਲ ‘ਤੇ ਸਹਿਮਤੀ ਰੋਕਣ ਨਾਲ ਵਿਵਾਦ ਪੈਦਾ ਹੋ ਗਿਆ ਸੀ। ਇਸ ਤੋਂ ਪਹਿਲਾਂ ਰਾਜਪਾਲ ਨੇ ਦੋ ਹੋਰ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀਜਿਸ ਵਿਚ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਸ਼ਾਮਲ ਹੈ। ਇਸ ਦੌਰਾਨ ਰਾਜਪਾਲ ਨੇ ਬਜਟ ਸੈਸ਼ਨ ਵੀ ਮੁਲਤਵੀ ਕਰ ਦਿੱਤਾ
ਇਹ ਵੀ ਪੜ੍ਹੋ : ਖੰਨਾ : ਚੋਰੀ ਦਾ ਦੋਸ਼ ਬਰਦਾਸ਼ਤ ਨਹੀਂ ਕਰ ਸਕਿਆ 2 ਬੱਚਿਆਂ ਦਾ ਪਿਓ, ਖਤ.ਮ ਕੀਤੀ ਜ਼ਿੰਦਗੀ
ਜ਼ਿਕਰਯੋਗ ਹੈ 16ਵੀਂ ਪੰਜਾਬ ਅਸੈਂਬਲੀ ਦਾ ਚੌਥਾ (ਬਜਟ) ਸੈਸ਼ਨ, ਜਿਸ ਨੂੰ 20 ਅਕਤੂਬਰ, 2023 ਨੂੰ ਹੋਈ ਬੈਠਕ ਦੀ ਸਮਾਪਤੀ ‘ਤੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਦੁਆਰਾ ਮੁਲਤਵੀ ਕਰ ਦਿੱਤਾ ਗਿਆ ਹੈ।