ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਅੱਜ ਤੜਕੇ ਇੱਕ ਮਠਿਆਈ ਦੀ ਦੁਕਾਨ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਕਰੀਬ ਢਾਈ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਮਠਿਆਈ ਦੀ ਦੁਕਾਨ ਦੇ ਉਪਰਲੇ ਹਿੱਸੇ ਤੋਂ ਲੱਗੀ ਹੈ। ਇਸ ਕਾਰਨ ਦੁਕਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਅੱਗ ਲੱਗਣ ਤੋਂ ਬਾਅਦ ਮਠਿਆਈ ਦੀ ਦੁਕਾਨ ਦੇ ਉੱਪਰ ਰਸੋਈ ਵਿੱਚ ਰੱਖਿਆ ਗੈਸ ਸਿਲੰਡਰ ਫਟਣ ਲੱਗਾ। ਸਿਲੰਡਰ ਫਟਣ ਦੀ ਆਵਾਜ਼ ਨਾਲ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਆਵਾਜ਼ ਇੰਨੀ ਤੇਜ਼ ਸੀ ਕਿ ਦੂਰੋਂ-ਦੂਰੋਂ ਲੋਕ ਘਰਾਂ ਤੋਂ ਬਾਹਰ ਆ ਗਏ। ਉੱਥੇ ਮੌਜੂਦ ਲੋਕਾਂ ਨੇ ਚੰਡੀਗੜ੍ਹ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਗਿਰਾਵਟ, ਜ਼ਹਿਰੀਲੀ ਹਵਾ ਹੋ ਰਹੀ ਹੈ ਸ਼ੁੱਧ
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਿਠਾਈ ਦੀ ਦੁਕਾਨ ਦੀ ਛੱਤ ‘ਤੇ ਜਨਰੇਟਰ ਰੱਖਿਆ ਹੋਇਆ ਸੀ, ਜਿੱਥੇ ਅੱਗ ਲੱਗੀ। ਇਸ ਜਨਰੇਟਰ ਦੇ ਕੋਲ ਇੱਕ ਬੈਟਰੀ ਵੀ ਰੱਖੀ ਹੋਈ ਸੀ। ਇਹ ਅੱਗ ਉਥੋਂ ਸ਼ੁਰੂ ਹੋਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਬੈਟਰੀ ‘ਚ ਸਪਾਰਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਮਾਲੀ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ : –