ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀਸਿਨ੍ਹਾ ਨੇ ਪੰਜਾਬ ਸਰਕਾਰ ਵੱਲੋਂ ਹੁਣੇ ਜਿਹੇ ਨਿਯੁਕਤ ਕੀਤੇ ਗਏ 22 ਪਟਵਾਰੀਆਂ ਨੂੰ ਉਨ੍ਹਾਂ ਦੀ ਡਿਊਟੀ ‘ਤੇ ਤਾਇਨਾਤ ਕਰਕੇ ਫੀਲਡ ਵਿਚ ਭੇਜ ਦਿੱਤਾ। ਸਾਕਸ਼ੀ ਸਿਨ੍ਹਾ ਨੇ ਨਵੇਂ ਪਟਵਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਦੇ ਦਿੱਤੇ ਗਏ ਹੁਕਮਾਂ ਬਾਰੇ ਦੱਸਿਆ।
ਡੀਸੀ ਸਾਕਸ਼ੀ ਸਿਨ੍ਹਾ ਨੇ ਕਿਹਾ ਕਿ ਪਟਵਾਰੀਆਂ ਨੂੰ ਖੇਤਰ ਵਿਚ ਕੰਮ ਕਰਦੇ ਸਮੇਂ ਲੋਕਾਂ ਨਾਲ ਮਿੱਠਾ ਬੋਲਣ ‘ਤੇ ਜ਼ੋਰ ਦਿੰਦੇ ਹੋਏਕਿਹਾ ਕਿ ਆਮ ਲੋਕ ਕਿਸੇ ਨਾ ਕਿਸੇ ਪ੍ਰੇਸ਼ਾਨੀ ਵਿਚ ਹੀ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿਚ ਜਾਂਦੇ ਹਨ। ਅਜਿਹੇ ਵਿਚ ਉਨ੍ਹਾਂ ਨਾਲ ਪਿਆਰ ਤੇ ਹਮਦਰਦੀ ਨਾਲ ਬੋਲਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ ।
ਇਹ ਵੀ ਪੜ੍ਹੋ : PM ਮੋਦੀ ‘ਤੇ ਵਿਵਾਦਿਤ ਬਿਆਨ ਦੇ ਕੇ ਫਸੇ ਰਾਹੁਲ ਗਾਂਧੀ, ਭਾਜਪਾ ਨੇ EC ਤੋਂ ਕੀਤੀ ਕਾਰਵਾਈ ਦੀ ਮੰਗ
ਡੀਸੀ ਨੇ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਭਗਵਾਨ ਨੂੰ ਯਾਦ ਕਰਦੇ ਹੋਏ ਆਪਣੇ ਫਰਜ਼ਾਂ ਨੂੰ ਬੇਹਤਰ ਤਰੀਕੇ ਨਾਲ ਨਿਭਾਉਣਾ ਹੋਵੇਗਾ। ਡੀਸੀ ਨੇ ਕਿਹਾ ਕਿ ਉਨ੍ਹਾਂ ਨੂੰ ਦਿਹਾਤੀ ਖੇਤਰਾਂ ਵਿਚ ਭੇਜਿਆ ਜਾ ਰਿਹਾ ਹੈ ਤੇ ਉਥੇ ਜਾਣ ਨਾਲ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਰਾਹਤ ਮਿਲਣੀ ਚਾਹੀਦੀ ਹੈ ਤੇ ਜੇਕਰ ਨਵੇਂ ਪਟਵਾਰੀਆਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਡੀਸੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ : –