ਮਾਨ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਗਏ ਆਪਣੇ ਸਭ ਤੋਂ ਵੱਡੇ ਵਾਅਦੇ ਨੂੰ ਬਹੁਤ ਜਲਦ ਹੀ ਪੂਰਾ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਮਹਿਲਾਵਾਂ ਨੂੰ 1000 ਰੁਪਏ ਉਨ੍ਹਾਂ ਦੇ ਖਾਤੇ ਵਿਚ ਦਿੱਤੇ ਜਾਣਗੇ।
ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇਸ ਲਈ ਵਿੱਤ ਵਿਭਾਗ ਨੂੰ ਮਨਜ਼ੂਰੀ ਲਈ ਫਾਈਲ ਭੇਜ ਦਿੱਤੀ ਹੈ। ਪੰਜਾਬ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਹ ਵੀ ਖਬਰ ਹੈ ਕਿ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਰਦ ਰੁੱਤ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ‘ਚਾਹ ਪਾਰਟੀ’, ਕੈਬਨਿਟ ਵਜ਼ੀਰ ਤੇ ਪਾਰਟੀ ਵਿਧਾਇਕ ਹੋਣਗੇ ਸ਼ਾਮਲ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਆਪਣੀ ਇਹ ਗਰੰਟੀ ਪੂਰੀ ਕਰਨ ਦੀ ਤਿਆਰੀ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਤੇ ਜਲਦ ਹੀ ਪੰਜਾਬ ਦੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਇਹ ਤੋਹਫਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –
























