ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਨਵਾਂ ਯੂਨੀਫਾਰਮ ਬੱਚਿਆਂ ਨੂੰ ਮਿਲ ਗਿਆ ਹੈ। ਇਹ ਡਰੈੱਸ NIFT ਬੈਂਗਲੁਰੂ ਦੁਆਰਾ ਤਿਆਰ ਕੀਤੀ ਗਈ ਹੈ। ਵਿਦਿਆਰਥੀ ਪਹਿਲੀ ਵਾਰ ਨਵਾਂ ਯੂਨੀਫਾਰਮ ਪਹਿਨ ਕੇ ਸਕੂਲ ਪਹੁੰਚੇ ਹਨ। ਇਹ ਡਰੈੱਸ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਗਈ ਹੈ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਸੂਬੇ ਦੇ 118 ਉੱਘੇ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਪਹਿਰਾਵੇ ਤਿਆਰ ਕੀਤੇ ਹਨ। NIFT ਬੈਂਗਲੁਰੂ ਦੁਆਰਾ ਤਿਆਰ ਕਰਨ ‘ਤੋਂ ਬਾਅਦ ਡਰੈੱਸ ਵਿਦਿਆਰਥੀਆਂ ਨੂੰ ਸੌਂਪਿਆ ਜਾਂਦਾ ਹੈ। ਇਸ ਗੱਲ ਦੀ ਪੁਸ਼ਟੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਨਵੇਂ ਯੂਨੀਫਾਰਮ ‘ਚ ਵਿਦਿਆਰਥੀਆਂ ਦੀਆਂ ਫੋਟੋਆਂ ਪਾ ਕੇ ਕੀਤੀ ਹੈ।
ਇਹ ਵੀ ਪੜ੍ਹੋ : ਦੂਜੇ ਵਿਆਹ ਤੋਂ ਬਾਅਦ ਵੀ ਪਹਿਲੇ ਪਤੀ ਦੇ ਮੌ.ਤ ‘ਤੇ ਪਤਨੀ ਮੁਆਵਜ਼ੇ ਦੀ ਹੱਕਦਾਰ : ਪੰਜਾਬ ਤੇ ਹਰਿਆਣਾ ਹਾਈਕੋਰਟ
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ, ਇਸ ਤਹਿਤ ਸਭ ਕੁਝ ਹੋ ਰਿਹਾ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਹਨ। ਜਿੱਥੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਤਰੀਕੇ ਨਾਲ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਕੂਲਾਂ ਵਿੱਚੋਂ ਚੰਗੇ ਕਾਰੋਬਾਰੀ, ਵਕੀਲ ਅਤੇ ਅਧਿਕਾਰੀ ਪੈਦਾ ਕੀਤੇ ਜਾਣ। ਪੰਜਾਬ ਵਿੱਚੋਂ ਬਰੇਨ ਡਰੇਨ ਦੀ ਸਮੱਸਿਆ ਦੂਰ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ : –