ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (ਸ੍ਰੀ ਦਰਬਾਰ ਸਾਹਿਬ) ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਨੇ ਸਹਿਯੋਗ ਦਿੱਤਾ।
27 ਨਵੰਬਰ ਦਿਨ ਸੋਮਵਾਰ ਨੂੰ ਪ੍ਰਕਾਸ਼ ਉਤਸਵ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ।
ਇਸ ਮੌਕੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਅਤੇ ਗਤਕਾ ਪਾਰਟੀਆਂ ਨੇ ਵੀ ਪੂਰਾ ਉਤਸ਼ਾਹ ਦਿਖਾਇਆ। ਨਗਰ ਕੀਰਤਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਹਾਜ਼ਰ ਸਨ।
ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਦੇ ਵਿੱਚ ਉਮੜੀਆਂ। ਛੋਟੇ-ਛੋਟੇ ਬੱਚੇ ਪੰਜ ਪਿਆਰਿਆਂ ਦੇ ਰੂਪ ਵਿੱਚ ਸਜੇ। ਸਕੂਲੀ ਬੱਚਿਆਂ ਨੇ ਵੀ ਨਗਰ ਕੀਰਤਨ ਵਿੱਚ ਹਿੱਸਾ ਲਿਆ। ਗਤਕਾ ਪਾਰਟੀਆਂ ਨੇ ਵੀ ਨਗਰ ਕੀਰਤਨ ਵਿੱਚ ਆਪਣੇ ਕਰਤਬ ਦਿਖਾਏ।
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਨਗਰ ਕੀਰਤਨ, ਪਾਠ ਅਤੇ ਲੰਗਰ ਵੀ ਲਗਾਏ ਜਾਂਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਦਵਾਈ ਮਾਰਕੀਟ ‘ਚ ਲੁੱਟ ਕਰਨ ਵਾਲਾ ਸਾਥੀ ਸਣੇ ਕਾਬੂ, ਹਥਿ.ਆਰ ਤੇ ਕਾਰ.ਤੂਸ ਵੀ ਬਰਾਮਦ
ਵੀਡੀਓ ਲਈ ਕਲਿੱਕ ਕਰੋ : –